ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱੱਚ ਸੁਧਾਰ ਲਿਆਉਣ ਅਤੇ ਸਕੂਲੀ ਬੱਚਿਆਂ ਤੇ ਆਮ ਲੋਕਾਂ ਨੂੰ ਟ੍ਰੈਫਿਕ
ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਜਿਲ੍ਹੇ ਦੇ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਏ.ਡੀ.ਜੀ.ਪੀ ਟ੍ਰੈਫਿਕ ਏ.ਐਸ ਰਾਏ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ।
ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਕੌਮੀ ਸੜਕ ਸੁਰੱਖਿਆ ਮਹੀਨਾ 1 ਜਨਵਰੀ ਤੋਂ ਲੈ ਕੇ 31 ਜਨਵਰੀ ਤੱਕ ਮਨਾਇਆ ਜਾਂਦਾ ਹੈ ਜਿਸ ਵਿੱਚ ਟ੍ਰੈਫਿਕ ਐਜੂਕੇਸ਼ਨ ਸੈਲ ਵਿੱਚ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਤਹਿਤ ਜਿਹੜੇ ਲੋਕ ਟ੍ਰੈਫਿਕ ਰੂਲ ਫੋਲੋ ਨਹੀਂ ਕਰਦੇ, ਉਨ੍ਹਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਗਰੂਕ ਕਰਵਾਉਣ ਲਈ ਗੁਲਾਬ ਦੇ ਫੁੱਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਚਹਿਲ ਪਹਿਲ ਵਾਲੇ ਚੌਂਕਾ ਵਿੱਚ ਨੁੱਕੜ ਨਾਟਕਾਂ ਰਾਹੀ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਵਾਸਤੇ ਅਤੇ ਚਾਇਨਾ ਡੋਰ ਅਤੇ ਨਸ਼ੇ ਦੇ ਪ੍ਰਭਾਵ ਬਾਰੇ ਜਾਗਰੂਕ ਕੀਤਾ, ਨਾਵਲਟੀ ਚੌਂਕ ਵਿੱਚ ਬੱਚਿਆਂ ਨੂੰ ਪੰਛੀਆਂ ਦਾ ਪਹਿਰਾਵਾ ਪਵਾ ਕੇ ਉਹਨਾਂ ਉਪਰ ਚਾਇਨਾ ਡੋਰ ਪਾ ਕੇ ਪੰਛੀਆਂ ਨੂੰ ਤੜਫਦੇ ਹੋਏ ਦਿਖਾਇਆ ਗਿਆ, ਨਾਵਲਟੀ ਚੌਂਕ ਅਤੇ ਹੋਰ ਚੌਂਕਾਂ ਵਿੱਚ ਨੁੱਕੜ ਨਾਟਕ ਰਾਹੀ ਕਲਾਕਾਰਾਂ ਨੂੰ ਜਮਦੂਤ ਦਾ ਪਹਿਰਾਵਾ ਪਵਾ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ।ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾ ਅਤੇ ਚੰਗੇ ਸ਼ਹਿਰੀ ਨਾਗਰਿਕਾਂ ਨੇ ਇਸ ਨਵੇਕਲੇ ਕੰਮ ਦੀ ਬਹੁਤ ਹੀ ਸ਼ਲਾਘਾ ਕੀਤੀ ਹੈ।
ਏ.ਡੀ.ਜੀ.ਪੀ ਟ੍ਰੈਫਿਕ ਏ.ਐਸ ਰਾਏ ਨੇ ਅੰਮ੍ਰਿਤਸਰ ਸਹਿਰ ਵਿੱਚ ਟ੍ਰੈਫਿਕ ਐਜੂਕੇਸ਼ਨ ਸੈਲ ਵਿੱਚ ਤਾਇਨਾਤ ਸਬ ਇੰਸਪੈਕਟਰ ਦਲਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਲੇਡੀ ਕਾਂਸਟੇਬਲ ਲਵਪ੍ਰੀਤ ਕੌਰ, ਨੂੰ ਪ੍ਰਸ਼ੰਸ਼ਾ ਸਰਟੀਫਿਕੇਟ ਦੇ ਕੇ ਨਿਵਾਜ਼ਿਆ ਹੈ।ਉਹਨਾਂ ਸਰਟੀਫਿਕੇਟਾਂ ਨੂੰ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਆਫ ਪੁਲਿਸ ਨੇ ਇਹਨਾਂ ਤਿੰਨਾਂ ਕਰਮਚਾਰੀਆਂ ਨੂੰ ਦੇ ਕੇ ਹੌਂਸਲਾ ਅਫਜ਼ਾਈ ਕੀਤੀ ਹੈ।
Check Also
ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ
ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …
Punjab Post Daily Online Newspaper & Print Media