Sunday, June 15, 2025
Breaking News

ਬਾਹਰਵੀਂ ਕਲਾਸ ਦੇ ਬੱਚਿਆਂ ਲਈ ਵਿਦਾਇਗੀ ਪਾਰਟੀ ਸਮਾਰੋਹ

ਭੀਖੀ, 17 ਫਰਵਰੀ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ਵਿਖੇ ਐਤਵਾਰ ਬਾਹਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਰੱਖਿਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਵਿੱਚ ਹਵਨ ਕਰਨ ਨਾਲ ਕੀਤੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।ਬੱਚਿਆਂ ਵਲੋਂ ਸਮਾਰੋਹ ਵੇਲੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਹਰਵੀਂ ਕਲਾਸ ਦੇ ਬੱਚਿਆਂ ਵਲੋਂ ਗਿਆਰਵੀਂ ਕਲਾਸ ਦੇ ਬੱਚਿਆਂ ਨੂੰ ਮਿਸਾਲ ਦੇ ਕੇ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਸੀਨੀਅਰ ਕਲਾਸ ਦੀ ਜਿੰਮੇਵਾਰੀ ਦਿੱਤੀ ਗਈ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਪ੍ਰੇਰਿਤ ਕੀਤਾ।ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤ ਲਾਲ, ਵਾਇਸ ਪ੍ਰਧਾਨ ਬ੍ਰਿਜ਼ ਲਾਲ ਅਤੇ ਡਾ: ਮੱਖਣ ਲਾਲ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …