Saturday, April 5, 2025
Breaking News

ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਜਿਲ੍ਹਾ ਪ੍ਰਸ਼ਾਸਨ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਸੰਤ ਬਾਬਾ ਭੂਰੀ ਵਾਲੇ ਦੇ ਸਹਿਯੋਗ ਨਾਲ ਗੋਲਡਨ ਗੇਟ ‘ਤੇ ਵੱਡੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਬਾਬਾ ਭੂਰੀ ਵਾਲੇ ਜੀ ਦੇ ਸਹਿਯੋਗ ਨਾਲ ਸ਼ਹਿਰ ਨੂੰ ਹਰਿਆਵਲ ਭਰਪੂਰ ਬਣਾਵੇਗਾ।ਉਨਾਂ ਦੱਸਿਆ ਕਿ ਇਸ ਕੰਮ ਲਈ 10 ਤੋਂ 15 ਫੁੱਟ ਦੇ ਵੱਡੇ ਪੌਦੇ ਮੇਨ ਸੜ੍ਹਕਾਂ ‘ਤੇ ਲਗਾਏ ਜਾਣਗੇ।ਜਿਸ ਨਾਲ ਸ਼ਹਿਰ ਦੀ ਖੂਬਸੂਰਤੀ ਵਿੱਚ ਵੀ ਵਾਧਾ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੀ ਧਰਤੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਹਰੇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰਾਂ ਦੇ ਆਲੇ ਦੁਆਲੇ ਖੁੱਲ੍ਹੀਆਂ ਥਾਵਾਂ ‘ਤੇ ਪੌਦੇ ਜ਼ਰੂਰ ਲਗਾਉਣ।ਡਿਪਟੀ ਕਮਿਸ਼ਨਰ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਤਾਰਾਂ ਵਾਲੇ ਪੁੱਲ ਤੋਂ ਤਰਨ ਤਾਰਨ ਰੋਡ ਤੱਕ ਜੋ ਪੌਦੇ ਲਗਾਏ ਗਏ ਸਨ, ਉਹ ਕਾਫ਼ੀ ਵੱਡੇ ਹੋ ਚੁੱਕੇ ਹਨ।ਜਿਸ ਨਾਲ ਸੜ੍ਹਕ ਦੇ ਆਲ੍ਹੇ ਦੁਆਲੇ ਕਾਫ਼ੀ ਛਾਂ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਇਆ ਹੈ।
ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਬਾਬਾ ਜੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਨਾਂ ਵਲੋਂ ਕੀਤਾ ਜਾ ਰਿਹਾ ਉਪਰਾਲਾ ਆਉਣ ਵਾਲੀ ਪੀੜ੍ਹੀ ਲਈ ਰਾਹ ਦਸੇਰਾ ਹੋਵੇਗਾ।ਉਨਾਂ ਕਿਹਾ ਕਿ ਨਗਰ ਨਿਗਮ ਇਨਾਂ ਪੌਦਿਆਂ ਦੀ ਦੇਖ-ਭਾਲ ਕਰਨ ਲਈ ਵਚਨਬੱਧ ਹੈ।ਇਨਾਂ ਪੌਦਿਆਂ ਦੇ ਆਲ੍ਹੇ ਦੁਆਲੇ ਟ੍ਰੀ ਗਾਰਡ ਲਗਾਏ ਜਾਣਗੇ ਅਤੇ ਪੌਦਿਆਂ ਨੂੰ ਪਾਣੀ ਦੇਣ ਲਈ ਨਗਰ ਕਮਿਸ਼ਨਰ ਦੇ ਪਾਣੀ ਦੇ ਟੈਂਕਰ ਵੀ ਕੰਮ ਕਰਨਗੇ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤਾਪਮਾਨ ਵਧ ਰਿਹਾ ਹੈ, ਰੁੱਖ ਹੀ ਇਸ ਦਾ ਇੱਕੋ ਇੱਕ ਹੱਲ ਹੈ।
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ

ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …