ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਆਈ.ਡੀ.ਐਸ.ਪੀ ਪ੍ਰੋਗਰਾਮ ਤਹਿਤ
ਇੱਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹੇ ਭਰ ਦੇ ਕਮਿਊਨਿਟੀ ਹੈਲਥ ਅਫਸਰਾਂ ਦੀ ਟ੍ਰੇਨਿੰਗ ਕਰਵਾਈ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਆਈ.ਡੀ.ਐਸ.ਪੀ ਤਹਿਤ ਬਹੁਤ ਸਾਰੀਆਂ ਛੂਤ ਦੀਆਂ ਬਿਮਾਰੀਆਂ ਜਿਵੇਂ ਟੀ.ਬੀ, ਹੈਜਾ, ਸਵਾਇਨ ਫਲੂ, ਕਰੋਨਾ ਮਲੇਰੀਆ, ਡੇਂਗੂ, ਚਿਕਨਗੁਣੀਆ, ਹੈਪਰਟਾਈਟਸ ਅਤੇ ਵਾਟਰ ਬੋਰਨ ਡਿਸੀਜ਼ ਆਦੀ ਨੂੰ ਕਵਰ ਕੀਤਾ ਜਾਂਦਾ ਹੈ।ਇਸ ਪ੍ਰੋਗਰਾਮ ਤਹਿਤ ਜਿਲ੍ਹੇ ਦੇ ਸਾਰੇ ਇਲਾਕਿਆਂ ਵਿੱਚ ਸਰਵੇਖਣ ਕਰਕੇ ਐਕਟਿਵ ਕੇਸਾਂ ਦੀ ਭਾਲ ਕੀਤੀ ਜਾਂਦੀ ਹੈ ਅਤੇ ਉਹਨਾਂ ਦੀ ਜਾਂਚ ਕਰਵਾਉਣ ਉਪਰੰਤ ਮੁਫਤ ਇਲਾਜ਼ ਕਰਵਾਇਆ ਜਾਂਦਾ ਹੈ।ਇਸ ਦੌਰਾਨ ਐਪੀਡਮੋਲਜਿਸਟ ਆਈ.ਡੀ.ਐਸ.ਪੀ ਡਾ. ਨਵਦੀਪ ਕੌਰ ਵਲੋਂ ਸਮੂਹ ਸਟਾਫ ਨੂੰ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ ਐਪੀਡਮੋਲੋਜਿਸਟ ਡਾ. ਹਰਜੋਤ ਕੌਰ, ਜਿਲ੍ਹਾ ਐਮ.ਆਈ.ਓ ਅਮਰਦੀਪ ਸਿੰਘ, ਤ੍ਰਿਪਤਾ ਕੁਮਾਰੀ ਅਤੇ ਸਮੂਹ ਸਟਾਫ ਹਾਜ਼ਰ ਸਨ।
Check Also
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …
Punjab Post Daily Online Newspaper & Print Media