ਅੰਮ੍ਰਿਤਸਰ, 17 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਦੇ ਟੇਬਲ ਟੈਨਿਸ ਦੇ ਹੋਣਹਾਰ ਖਿਡਾਰੀ ਤ੍ਰਿਜਲ ਵੋਹਰਾ ਨੇ ਪਿੱਛਲੇ ਦਿਨੀਂ ਇੰਦੋਰ (ਮੱਧ ਪ੍ਰਦੇਸ਼) ਵਿਖੇ ਆਯੋਜਿਤ 86ਵੀਂ ਨੈਸ਼ਨਲ ਓਪਨ ਅਤੇ ਇੰਟਰ ਸਟੇਟ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਅੰਡਰ-13 ਗਰੁੱਪ ਦੇ (ਲੜਕਿਆਂ ਦੇ ਡਬਲਜ਼) ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਇਤਿਹਾਸ ਕਾਇਮ ਕੀਤਾ ਅਤੇ ਪੰਜਾਬ ਰਾਜ ਦਾ 6 ਸਾਲ ਤੋਂ ਅੰਡਰ-13 ਗਰੁੱਪ ਵਿੱਚ ਟੇਬਲ ਟੈਨਿਸ ਵਿੱਚ ਤਗਮਾ ਜਿੱਤਣ ਦਾ ਸੋਕਾ ਖਤਮ ਕੀਤਾ।ਤ੍ਰਿਜਲ ਵੋਹਰਾ ਦੀ ਇਸ ਸ਼ਾਨਦਾਰ ਜਿੱਤ ‘ਤੇ ਚੀਫ਼ ਖ਼ਾਲਸਾ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਮੈਂਬਰ ਇੰਚਾਰਜ਼ ਗੁਰਪ੍ਰੀਤ ਸਿੰਘ ਸੇਠੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਤ੍ਰਿਜਲ ਵੋਹਰਾ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਉਨ੍ਹਾਂ ਕਿਹਾ ਕਿ ਇਹ ਜਿੱਤ ਤ੍ਰਿਜਲ ਵੋਹਰਾ ਦੀ ਖੇਡ ਪ੍ਰਤੀ ਮਿਹਨਤ, ਦ੍ਰਿੜਤਾ ਅਤੇ ਸਮਰਪਣ ਦਾ ਨਤੀਜਾ ਹੈ।ਉਹ ਹੋਰਨਾਂ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਹੈ ਅਤੇ ਚੀਫ਼ ਖ਼ਾਲਸਾ ਦੀਵਾਨ ਸੰਸਥਾ ਅਤੇ ਸਕੂਲ ਨੂੰ ਤ੍ਰਿਜਲ ਵੋਹਰਾ ਦੀ ਇਸ ਉਪਲੱਬਧੀ ‘ਤੇ ਮਾਣ ਹੈ।
ਐਡੀਸ਼ਨਲ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਚੀਫ਼ ਖ਼ਾਲਸਾ ਦੀਵਾਨ ਵਲੋਂ ਸੀ.ਕੇ.ਡੀ ਸਕੂਲਾਂ ਦੇ ਇਨਡੋਰ ਅਤੇ ਆਊਟਡੋਰ ਖੇਡ ਮੈਦਾਨਾਂ ਨੂੰ ਹਾਈ ਟੇਕ ਉਚ ਤਕਨੀਕੀ ਸਾਧਨਾਂ ਨਾਲ ਸੁਸੱਜਿਤ ਕੀਤਾ ਜਾ ਰਿਹਾ ਹੈ ਅਤੇ ਲੋੜ ਅਨੁਸਾਰ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਅਤੇ ਖੇਡਾਂ ਦਾ ਸਮਾਨ ਉਪਲੱਬਧ ਕਰਵਾਇਆ ਜਾ ਰਿਹਾ ਹੈ।ਅਨੇਕਾਂ ਸੀ.ਕੇ.ਡੀ ਵਿਦਿਆਰਥੀ ਖੇਡਾਂ ਵਿੱਚ ਸਟੇਟ, ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ‘ਤੇ ਖੇਡਦਿਆਂ ਨਾਮਨਾ ਖੱਟ ਕੇ ਚੀਫ਼ ਖ਼ਾਲਸਾ ਦੀਵਾਨ ਸੰਸਥਾ ਦਾ ਨਾਮ ਰੋਸ਼ਨ ਕਰ ਰਹੇ ਹਨ।
ਇਸ ਦੌਰਾਨ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਪ੍ਰੀ-ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਮਨਵਿੰਦਰ ਭੁੱਲਰ, ਸੁਪਰਵਾਈਜਰ ਸ਼੍ਰੀਮਤੀ ਪਰਮਿੰਦਰ ਉਪਲ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।
Check Also
ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ …