ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਹਲਕਾ ਪੱਛਮੀ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦਾ ਨਗਰ ਨਿਗਮ ਅੰਮ੍ਰਿਤਸਰ ਵਿਖੇ ਆਉਣ ‘ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਗੁਲਦਸਤਾ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ।ਉਨ੍ਹਾਂ ਦੇ ਨਾਲ ਵਾਰਡ ਨੰ. 70 ਦੇ ਕੌਂਸਲਰ ਵਿਜੈ, ਵਾਰਡ ਨੰ. 2 ਦੇ ਅਮਰਜੀਤ, ਵਾਰਡ ਨੰ. 82 ਦੇ ਸੰਦੀਪ ਸਿੰਘ ਤੋ ਇਲਾਵਾ ਕਮਲ ਬੋਰੀ ਤੇ ਸਮਸ਼ੇਰ ਸਿੰਘ ਆਦਿ ਵੀ ਹਾਜ਼ਰ ਸਨ।ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਿਚਾਲੇ ਸ਼ਹਿਰ ਦੇ ਵਿਕਾਸ ਕੰਮਾਂ ਨੂੰ ਲੈ ਕੇ ਹੋਈ ਬੈਠਕ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਮੇਅਰ ਮੋਤੀ ਭਾਟੀਆ ਨੇ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਦੇ ਕੰਮ ਬਿਨ੍ਹਾਂ ਕਿਸੇ ਵਿਤਕਰੇ ਦੇ ਕੀਤੇ ਜਾਣਗੇ, ਜਿਸ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
Check Also
ਸੰਤ ਬਾਬਾ ਅਤਰ ਸਿੰਘ ਜੀ ਮੈਡੀਕਲ ਕਾਲਜ਼ ਤੇ ਹਸਪਤਾਲ ਦੀ ਬਿਲਡਿੰਗ ਦੇ ਉਸਾਰੀ ਕਾਰਜ਼ ਸ਼ੁਰੂ
ਮਸਤੂਆਣਾ ਸਾਹਿਬ ਵਿਖੇ ਕਾਫੀ ਲੰਮੇ ਸਮੇਂ ਤੋਂ ਚੱਲ ਰਹੇ ਰੋਸ ਧਰਨੇ ਨੂੰ ਕੀਤਾ ਸਮਾਪਤ ਸੰਗਰੂਰ, …