ਸੰਗਰੂਰ, 18 ਫਰਵਰੀ (ਜਗਸੀਰ ਲੌਂਗੋਵਾਲ) – ਰਣਬੀਰ ਕਾਲਜ ਦੇ ਐਨ.ਐਸ.ਐਸ ਵਲੰਟੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਜਗਦੀਪ ਸਿੰਘ ਦੀ ਅਗਵਾਈ
ਵਿੱਚ ਵਾਤਾਵਰਣ ਤੇ ਪਾਣੀ ਬਚਾਉਣ ਸਬੰਧੀ ਨੇੜਲੇ ਪਿੰਡ ਬੱਗੂਆਣਾ ਵਿੱਚ ਰੈਲੀ ਕੱਢੀ ਗਈ।ਪ੍ਰੋਫੈਸਰ ਜਗਦੀਪ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਸ਼ੁਰੂ ਕੀਤੀ ਇਸ ਰੈਲੀ ਵਿੱਚ ਵਲੰਟੀਅਰਾਂ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਇਸ ਰੈਲੀ ਵਿੱਚ “ਜਲ ਹੈ ਤਾਂ ਜੀਵਨ ਹੈ, ਰੁੱਖ ਲਗਾਓ ਵਾਤਾਵਰਣ ਬਚਾਓ, ਪਲਾਸਟਿਕ ਦੀ ਵਰਤੋਂ ਨੂੰ ਘਟਾਓ, ਵਾਤਾਵਰਣ ਬਚਾਓ, ਪਾਣੀ ਇੱਕ ਅਨਮੋਲ ਰਤਨ ਹੈ, ਇਸ ਦੀ ਦੁਰਵਰਤੋਂ ਨਾ ਕਰੋ,” ਆਦਿ ਨਾਅਰੇ ਲਾਏ ਤੇ ਪਿੰਡ ਵਾਲਿਆਂ ਨੂੰ ਪਾਣੀ ਦੀ ਦੁਰਵਰਤੋਂ ਨਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਰੈਲੀ ਵਿੱਚ ਮੈਡਮ ਮਨਜੋਤ ਕੌਰ ਤੇ ਵਿਦਿਆਰਥੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media