Friday, May 9, 2025
Breaking News

ਖਾਲਸਾ ਕਾਲਜ ਲਾਅ ਵੱਲੋਂ ਵਿਦਿਆਰਥੀਆਂ ਲਈ ਨੇਚਰ ਕੈਂਪ ਆਯੋਜਿਤ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਲਾਅ ਦੇ ਈਕੋ-ਕਲੱਬ ਵੱਲੋਂ ਹਰੀਕੇ ਪੱਤਣ ਵੈਟਲੈਂਡ ਵਿਖੇ ਇੱਕ ਨੇਚਰ ਕੈਂਪ ਦਾ ਆਯੋਜਨ ਕੀਤਾ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਇਹ ਕੈਂਪ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਭਾਰਤ ਸਰਕਾਰ ਨਵੀਂ ਦਿੱਲੀ ਅਤੇ ਸਟੇਟ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੀ ਸਰਪ੍ਰਸਤੀ ਹੇਠ ਵਾਤਾਵਰਣ ਸਿੱਖਿਆ ਪ੍ਰੋਗਰਾਮ 2024-25 ਤਹਿਤ ਉਲੀਕਿਆ ਗਿਆ।
ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਪਵਨਦੀਪ ਕੌਰ (ਈਕੋ ਕਲੱਬ ਇੰਚਾਰਜ਼), ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਅਤੇ ਕਾਲਜ ਦੇ ਬੀ.ਏ ਐਲ.ਐਲ.ਬੀ, ਬੀ.ਕਾਮ ਐਲ.ਐਲ.ਬੀ ਅਤੇ ਐਲ.ਐਲ.ਬੀ (ਟੀ.ਵਾਈ.ਸੀ) ਦੇ 45 ਵਿਦਿਆਰਥੀਆਂ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਰੀਕੇ ਪੱਤਣ ਵਿਖੇ ਸਥਿਤ ਵੈਟਲੈਂਡ, ਇੰਟਰਪ੍ਰੇਟੇਸ਼ਨ ਸੈਂਟਰ, ਵਾਈਲਡਲਾਈਫ ਸੈਂਚੁਰੀ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ਅਤੇ ਜੈਵ ਵਿਭਿੰਨਤਾ ਦੀ ਰੱਖਿਆ ਦੀ ਜ਼ਰੂਰਤ ਨੂੰ ਉਜਾਗਰ ਕਰਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ’ਚ ਵੀ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਵੱਖ-ਵੱਖ ਮਾਹਿਰਾਂ ਦੁਆਰਾ ਵੈਟਲੈਂਡਜ਼ ਦੇ ਨਾਲ-ਨਾਲ ਪੰਛੀਆਂ ਅਤੇ ਜਲ-ਜੀਵਾਂ ਦੀਆਂ ਵੱਖ-ਵੱਖ ਕਿਸਮਾਂ ਦੀ ਸੁਰੱਖਿਆ ਦੇ ਮੁੱਦਿਆਂ ਅਤੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …