ਸੰਗਰੂਰ, 19 ਫਰਵਰੀ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਅਕਾਦਮਿਕ ਸੈਸ਼ਨ 2024-25 ਲਈ ਵਿਦਿਆਲਿਆ ਪ੍ਰਬੰਧਕ ਕਮੇਟੀ ਦੀ ਦੂਜੀ ਮੀਟਿੰਗ ਪ੍ਰੋਫੈਸਰ ਕਮਲੇਸ਼ ਕੁਮਾਰੀ (ਡੀਨ.ਪੀ ਐਂਡ ਡੀ ਸਲਾਈਟ ਲੌਂਗੋਵਾਲ) ਦੀ ਪ੍ਰਧਾਨਗੀ ਹੇਠ ਹੋਈ।ਸਕੂਲ ਦੇ ਪ੍ਰਿੰਸੀਪਲ ਹਰੀ ਹਰ ਯਾਦਵ, ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਉਭਾਵਾਲ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।ਸਕੂਲ ਦੇ ਵੱਖ-ਵੱਖ ਅਕਾਦਮਿਕ, ਪ੍ਰਬੰਧਕੀ ਅਤੇ ਸੱਤ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਦੀ ਤਰੱਕੀ ਲਈ ਭਵਿੱਖ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਭਾਰਤ ਸਕਾਊਟਸ ਅਤੇ ਗਾਈਡਜ਼ ਦੇ ਬੱਚਿਆਂ ਨੇ ਸਾਰੇ ਮੈਂਬਰਾਂ ਦਾ ਸਕੂਲ ਪਹੁੰਚਣ `ਤੇ ਸਵਾਗਤ ਕੀਤਾ।ਅੰਤ ‘ਚ ਸਕੂਲ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …