ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜਗਾਰ ਕਾਰੋਬਾਰ ਬਿਊਰੋ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਸਾਫਟਵੇਅਰ ਟੈਕਨਾਲੋਜੀ ਪਾਰਕ ਆਫ਼ ਇੰਡੀਆ ਅੰਮ੍ਰਿਤਸਰ ਦਾ ਦੌਰਾ ਕੀਤਾ। ਜਿਸ ਦਾ ਮੁੱਖ ਉਦੇਸ਼ ਫਿਊਚਰ ਟਾਈਕੂਨ ਦੇ ਪ੍ਰੋਗਰਾਮ ਨੂੰ ਅਗਲੇ ਪੜਾਅ ਵਿੱਚ ਲੈ ਕੇ ਜਾਣਾ ਹੈ।ਉਨ੍ਹਾਂ ਦੱਸਿਆ ਕਿ ਦੌਰੇ ਦਾ ਮੁੱਖ ਮੰਤਵ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਇੰਨਫਰਮੇਸ਼ਨ ਟੈਕਨਾਲੋਜੀ ਦੇ ਪ੍ਰਾਰਥੀਆਂ ਦੀ ਤਕਨੀਕੀ ਪੱਧਰ ‘ਤੇ ਸਹਾਇਤਾ ਕਰਨਾ ਹੈ।ਐਸ.ਟੀ.ਪੀ.ਆਈ ਦੇ ਸੰਯੁਕਤ ਡਾਇਰੈਕਟਰ ਅਨੁਰਧ ਚੌਬੇ ਨੇ ਡਿਪਟੀ ਕਮਿਸ਼ਨਰ ਨੂੰ ਇਸ ਸੰਸਥਾ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਇੰਟਰਨੈਟ ਲੈਬ, ਆਡੀਟੋਰੀਅਮ, ਕਾਨਫਰੰਸ ਰੂਮ, ਪੈਂਟਰੀ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਸਹੂਲਤਾਂ ਦਾ ਕੋਈ ਵੀ ਕਾਰੋਬਾਰੀ ਵਿਅਕਤੀ ਲਾਭ ਲੈ ਸਕਦਾ ਹੈ।ਇਹ ਸਾਰੀ ਸੰਸਥਾ ਏਅਰ-ਕੰਡੀਸ਼ਨਰ ਨਾਲ ਲੈਸ ਹੈ।ਇਸ ਮੌਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ ਤੀਰਥਪਾਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ. 9915789068 ਜਾਂ 9899359921 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ …