ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਵਲੋਂ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ਼ ਕਾਮਰਸ ਐਂਡ ਅਲਾਈਡ ਸਟੱਡੀਜ਼ ਅੰਮ੍ਰਿਤਸਰ ਵਿਖੇ ਨੌਜਵਾਨ ਸਭਾ ਦੇ ਰੂਪ ਵਿੱਚ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦਾ ਆਯੋਜਨ ਕਾਲਜ ਦੇ ਰੈਡ ਰਿਬਨ ਕਲੱਬ ਵਲੋਂ ਕੀਤਾ ਗਿਆ।ਇਸ ਮੀਟਿੰਗ ਵਿੱਚ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਵਿਦਿਆਰਥੀਆਂ ਨਾਲ ਲੰਬੀ ਗੱਲਬਾਤ ਕਰਦਿਆਂ ਉਨ੍ਹਾਂ ਨੇ ਯੁਵਾ ਵਰਗ ਦੀਆਂ ਆਉਣ ਵਾਲੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਸਬੰਧੀ ਬਾਬਤ ਚਰਚਾ ਕੀਤੀ।ਉਹਨਾਂ ਵਿਦਿਆਰਥੀਆਂ ਤੋਂ ਸੁਝਾਅ ਵੀ ਮੰਗੇ ਕਿ ਕਿਵੇਂ ਅਸੀਂ ਯੁਵਾ ਵਰਗ ਨੂੰ ਹੋਰ ਅੱਗੇ ਲਿਜਾ ਸਕਦੇ ਹਾਂ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਇਲਾਵਾ ਆਪਣੀ ਊਰਜਾ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਨਾ ਦਿੱਤੀ।ਪ੍ਰਿੰਸੀਪਲ ਮੈਡਮ ਸਵਿਤਾ ਖੰਨਾ ਵਲੋਂ ਇਸ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ।ਇਸ ਆਯੋਜਨ ਵਿੱਚ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਸਹਾਇਕ ਪ੍ਰੋਫ਼ੈਸਰ ਮਿਸ ਮੁਸਕਾਨ, ਸਹਾਇਕ ਪ੍ਰੋਫ਼ੈਸਰ ਅਕਾਸ਼ਬੀਰ ਸਿੰਘ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …