ਅੰਮ੍ਰਿਤਸਰ, 20 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸੁੰਦਰਤਾ ਅਤੇ ਸਥਾਈ ਮੇਕਅਪ ਉਦਯੋਗ ’ਤੇ ਸੈਮੀਨਾਰ
ਕਰਵਾਇਆ ਗਿਆ। ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ਮੌਕੇ ਟਾਈਮਲੈੱਸ ਅਕੈਡਮੀ ਦੀ ਸਹਿ-ਸੰਸਥਾਪਕ ਡਾ. ਸ਼ਿਖਾ ਬਾਗੀ ਨੇ ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉਕਤ ਸਮਾਗਮ ਕਾਲਜ ਵਿਖੇ ਟਾਈਮਲੈਸ ਐਸਥੈਟਿਕਸ ਅਕੈਡਮੀ ਦੇ ਸਹਿਯੋਗ ਨਾਲ ਕੀਤਾ ਗਿਆ।ਡਾ. ਸ਼ਿਖਾ ਬਾਗੀ ਨੇ ਵਿਦਿਆਰਥੀਆਂ ਨੂੰ ਨਵੀਨਤਮ ਉਦਯੋਗ ਰੁਝਾਨਾਂ, ਤਕਨੀਕਾਂ ਅਤੇ ਕਰੀਅਰ ਦੇ ਮੌਕਿਆਂ ਬਾਰੇ ਜਾਗਰੂਕ ਕੀਤਾ।
ਡਾ. ਬਾਗੀ ਨੇ ਮਾਈਕ੍ਰੋਬਲੇਡਿੰਗ, ਲਿਪ ਟਿੰਟਿੰਗ ਤੇ ਸਥਾਈ ਅਤੇ ਅਰਧ-ਸਥਾਈ ਮੇਕਅਪ ਆਦਿ ਕਵਰ ਕੀਤੇ ਗਏ ਵਿਸ਼ਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਉਕਤ ਸੈਮੀਨਾਰ ਬਹੁਤ ਜਾਣਕਾਰੀ ਭਰਪੂਰ ਸੀ ਅਤੇ ਇਸ ਨੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਸੁੰਦਰਤਾ ਉਦਯੋਗ ’ਚ ਕਰੀਅਰ ਦੀ ਪੜਚੋਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸੈਮੀਨਾਰ ਇੱਕ ਇੰਟਰਐਕਟਿਵ ਪ੍ਰਸ਼ਨ-ਉਤਰ ਸੈਸ਼ਨ ਨਾਲ ਸਮਾਪਤ ਹੋਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਸਕਿਨਕੇਅਰ ਗੁਡੀਜ਼ ਅਤੇ ਵਾਊਚਰ ਵੰਡੇ ਗਏ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media