Tuesday, September 22, 2026

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਭਾਈ ਹਰਮਿੱਤਰ ਸਿੰਘ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਨਰਿੰਦਰ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ, ਅਜੈ ਸਿੰਘ, ਬਲਵਿੰਦਰ ਸਿੰਘ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਮੌਜੂਦ ਸਨ।

 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …