Thursday, April 16, 2026

ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਨੇ ਸੀ.ਕੇ.ਡੀ ਪ੍ਰਿੰਸੀਪਲਾਂ ਨੂੰ ਡਿਗਰੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ

ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਦੀਵਾਨ ਅਧੀਨ ਚੱਲ ਰਹੇ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਵੱਲੋਂ ਪੀ.ਐਚ.ਡੀ (ਮੈਂਟਲ ਹੈਲਥ ਸਾਇੰਸ) ਦੀ ਉਪਾਧੀ ਪ੍ਰਾਪਤ ਕਰਨ ਤੇ ਵਧਾਈ ਦਿੱਤੀ ਗਈ।ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ 18 ਸਾਲ ਦਾ ਅਧਿਆਪਨ ਦਾ ਤਜ਼ਰਬਾ ਰੱਖਣ ਵਾਲੀ ਪ੍ਰਿੰਸੀਪਲ ਯਸ਼ਪ੍ਰੀਤ ਕੌਰ (ਮਾਸਟਰਜ਼ ਇਨ ਮੈਂਟਲ ਹੈਲਥ ਐਂਡ ਸਾਈਕੈਟਰਿਕ ਨਰਸਿੰਗ) ਨੇ ਆਪਣੇ ਅਧਿਆਪਨ ਖੇਤਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਦੇ ਹੋਏ ਪੀ.ਐਚ.ਡੀ ਦੀ ਡਿਗਰੀ ਪ੍ਰਾਪਤ ਕੀਤੀ ਹੈ, ਜੋ ਕਿ ਨਾ ਕੇਵਲ ਹੋਰਨਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਬਲਕਿ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।ਜਿਸ ਕਰਕੇ ਇਕ ਤੋ ਬਾਅਦ ਇੱਕ ਚੀਫ਼ ਖ਼ਾਲਸਾ ਦੀਵਾਨ ਪ੍ਰਿੰਸੀਪਲ ਪੀ.ਐਚ.ਡੀ ਡਿਗਰੀ ਕਰਕੇ ਆਪਣੇ ਗਿਆਨ ਅਤੇ ਗੁਣਵੱਤਾ ਵਿਚ ਵਾਧਾ ਕਰ ਰਹੀਆਂ ਹਨ।ਦੀਵਾਨ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਸਿੱਖਣ-ਸਿਖਾਉਣ ਦੀਆਂ ਨਵੀਆਂ ਨੀਤੀਆਂ ਅਤੇ ਡੂੰਘੇ ਗਿਆਨ ਵਿੱਚ ਵਾਧਾ ਕਰਨ ਵਾਲੀ ਪੀ.ਐਚ.ਡੀ ਡਿਗਰੀ ਕਾਲਜ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਅਤੇ ਅਕਾਦਮਿਕ ਕਾਰਗੁਜ਼ਾਰੀ ਲਈ ਲਾਹੇਵੰਦ ਸਾਬਿਤ ਹੋਵੇਗੀ।ਉਹਨਾਂ ਹੋਰਨਾਂ ਸੀ.ਕੇ.ਡੀ ਪ੍ਰਿੰਸੀਪਲ ਸਾਹਿਬਾਨ ਨੂੰ ਵੀ ਅਜਿਹੀਆਂ ਉੱਚ ਵਿੱਦਿਅਕ ਡਿਗਰੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੋਕੇ ਚੀਫ਼ ਖ਼ਾਲਸਾ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਐਡੀ.ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …