ਅੰਮ੍ਰਿਤਸਰ, 22 ਫਰਵਰੀ (ਦੀਪ ਦਵਿੰਦਰ ਸਿੰਘ) – ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਜਨਵਾਦੀ ਲੇਖਕ ਸੰਘ ਵਲੋਂ `ਮਾਤ ਭਾਸ਼ਾ ਤੇ ਆਰਥਿਕ ਵਸੀਲੇ` ਵਿਸ਼ੇ
ਤਾਹਿਤ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਸੰਵਾਦ ਰਚਾਇਆ ਗਿਆ, ਜਿਸ ਵਿੱੱਚ ਬੁਲਾਰਿਆਂ ਰਾਏ ਉਸਾਰੀ ਕਿ ਕਿਸੇ ਵੀ ਖਿੱਤੇ ਦੀ ਤਰੱਕੀ ਉਥੋਂ ਦੇ ਲੋਕਾਂ ਦੀ ਜ਼ੁਬਾਨ ਨਾਲ ਜੁੜੀ ਹੁੰਦੀ ਹੈ ਤੇ ਜ਼ੁਬਾਨ ਉਹੀ ਤਰੱਕੀ ਕਰਦੀ ਹੈ, ਜਿਹੜੀ ਕਾਰ ਵਿਹਾਰ ‘ਤੇ ਰੁਜ਼ਗਾਰ ਨਾਲ ਜੁੜੀ ਹੁੰਦੀ ਹੈ।
ਇਸ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ ਅਤੇ ਅੰਕਿਤਾ ਸਹਿਦੇਵ ਦੇ ਸਵਾਗਤੀ ਸ਼ਬਦਾਂ ਨਾਲ ਹੋਇਆ ਜਦੋਂਕਿ ਸਮਾਗਮ ਦੇ ਕਨਵੀਨਰ ਕਥਾਕਾਰ ਦੀਪ ਦੇਵਿੰਦਰ ਸਿੰਘ ਕਿਹਾ ਕਿ ਮਾਤ ਭਾਸ਼ਾ ਨੂੰ ਰੁਜ਼ਗਾਰ ਮੁਖੀ ਬਣਾਉਣ ਲਈ ਸਰਕਾਰਾਂ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ।ਉਹਨਾਂ ਡਾਕਟਰੀ, ਕਾਨੂੰਨ ਅਤੇ ਤਕਨੀਕੀ ਸਿੱਖਿਆ ਦੀ ਪੜ੍ਹਾਈ ਲਈ ਪੁਸਤਕਾਂ ਤੇ ਹੋਰ ਪੜ੍ਹਨ ਸਮੱਗਰੀ ਪੰਜਾਬੀ ਮੁਹੱਈਆ ਕਰਵਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਵਿਦਵਾਨ ਪਰਮਜੀਤ ਸਿੰਘ ਬੱਲ ਅਤੇ ਸੁਮੀਤ ਸਿੰਘ ਨੇ ਰਾਜ ਅੰਦਰਲੇ ਸਕੂਲ, ਕਾਲਜਾਂ ਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਪੰਜਾਬੀ ਦੇ ਅਧਿਆਪਕ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ ਤਾਂ ਜੋ ਮਾਤ ਭਾਸ਼ਾ ਵਿੱਚ ਉਚ ਵਿੱਦਿਆ ਪ੍ਰਾਪਤ ਕਰਨ ਮਗਰੋਂ ਰੁਜ਼ਗਾਰ ਦੇ ਵਧੀਆ ਵਸੀਲੇ ਪੈਦਾ ਹੋ ਸਕਣ।ਪਰਮਜੀਤ ਸਿੰਘ ਅਤੇ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਆਪਣੇ ਘਰਾਂ ਤੇ ਵਪਾਰਕ ਅਦਾਰਿਆਂ ‘ਤੇ ਮਾਤ ਭਾਸ਼ਾ ਨੂੰ ਅਹਿਮੀਅਤ ਦੇਦਿਆਂ ਪੰਜਾਬੀ ਹੋਣ ‘ਤੇ ਮਾਣ ਕਰਨਾ ਚਾਹੀਦਾ ਹੈ।ਮੋਹਿਤ ਸਹਿਦੇਵ ਅਤੇ ਕੋਮਲ ਸਹਿਦੇਵ ਨੇ ਸਭਨਾ ਦਾ ਧੰਨਵਾਦ ਕੀਤਾ।
ਇਸ ਮੌਕੇ ਪਰਮਜੀਤ ਕੌਰ, ਮੀਨਾਕਸ਼ੀ ਮਿਸ਼ਰਾ, ਪ੍ਰਿਅੰਕਾ, ਕਮਲਜੋਤ ਕੌਰ, ਕੰਵਲਪ੍ਰੀਤ ਕੌਰ, ਤ੍ਰਿਪਤਾ, ਸ਼ਮੀ ਮਹਾਜਨ ਅਤੇ ਨਵਦੀਪ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media