ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 27 ਫਰਵਰੀ ਤੋਂ 6 ਮਾਰਚ ਤੱਕ ਵੱਖ-ਵੱਖ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਅਲਿਮਕੋ ਦੀ ਟੀਮ ਵਲੋਂ ਪਹਿਲਾਂ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕਰਦੇ ਹੋਏ ਰਜਿਸਟਰ ਕੀਤਾ ਜਾਵੇਗਾ ਅਤੇ ਇਸ ਉਪਰੰਤ ਲਾਭਪਾਤਰੀਆਂ ਨੂੰ ਕੁੱਝ ਸਮੇਂ ਬਾਅਦ ਸਹਾਇਕ ਉਪਕਰਨ ਜਿਵੇਂ ਕਿ ਟ੍ਰਾਈ ਸਾਈਕਲ, ਵੀਲ ਚੇਅਰ, ਮੋਟਰਾਇਜਡ ਟ੍ਰਾਈ ਸਾਈਕਲ, ਬੈਸਾਖੀਆਂ, ਖੁੰਡੀ, ਕੰਨਾਂ ਦੀ ਮਸ਼ੀਨ, ਬਣਾਵਟੀ ਅੰਗ ਆਦਿ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਦਿਵਿਆਂਗਾਂ/ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਕੈਂਪ ਵਿੱਚ ਆਉਣ ਤੋਂ ਪਹਿਲਾਂ ਆਪਣੇ ਨਾਲ ਆਧਾਰ ਕਾਰਡ ਦੀ ਕਾਪੀ, ਯੂ.ਡੀ.ਆਈ.ਡੀ ਸਰਟੀਫਿਕੇਟ, ਇਕ ਫੋਟੋ, ਆਮਦਨ ਸਰਟੀਫਿਕੇਟ ਨਾਲ ਲੈ ਕੇ ਆਉਣ, ਤਾਂ ਜੋ ਉਨਾਂ ਦੇ ਅਸੈਸਮੈਂਟ ਕੀਤੀ ਜਾ ਸਕੇ।ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗਾਂ ਨੂੰ ਸਹਾਇਕ ਉਪਕਰਣ ਦਿੱਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਫਰਵਰੀ ਨੂੰ ਪਹਿਲ ਸਰਕਾਰੀ ਰੀਸੋਰਸ ਸੈਂਟਰ ਕਰਮਪੁਰਾ ਵਿਖੇ ਅਲੀਮਕੋ ਵਲੋਂ ਕੈਂਪ ਸਵੇਰੇ 9.00 ਵਜੇ ਤੋਂ 4.00 ਵਜੇ ਤੱਕ ਲਗਾਏ ਜਾਣਗੇ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …