ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪਰਿਵਾਰ ਭਲਾਈ ਅਫਸਰ ਡਾ. ਨੀਲਮ
ਭਗਤ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਵਿਸ਼ੇਸ਼ ਸਕਰੀਨਿੰਗ ਡਰਾਈਵ ਦਾ ਉਦਘਾਟਨ ਕਮਿਊਨਿਟੀ ਹੈਲਥ ਸੈਂਟਰ ਵੇਰਕਾ ਵਿਖੇ ਕੀਤਾ ਗਿਆ।ਡਾ. ਭਗਤ ਨੇ ਦੱਸਿਆ ਕਿ ਅੱਜ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਐਡੀਸ਼ਨਲ ਸੈਕਟਰੀ ਕਮ ਮਿਸ਼ਨ ਡਾਇਰੈਕਟਰ ਸ੍ਰੀਮਤੀ ਅਨੁਰਾਧਾ ਪਟਨਾਇਕ ਦੁਆਰਾ ਇੱਕ ਰਾਜ ਪੱਧਰੀ ਸਮਾਗਮ ਦੌਰਾਨ ਵੀਡੀਓ ਕਾਨਫਰਸ ਰਾਹੀਂ ਇਸ ਮੁਹਿੰਮ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।ਇਸ ਉਪਰੰਤ ਸਾਰੇ ਜਿਲ੍ਹਿਆਂ ਵਿੱਚ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ।ਜਿਲਾ ਅੰਮ੍ਰਿਤਸਰ ਵਿੱਚ ਕਮਿਊਨਿਟੀ ਹੈਲਥ ਸੈਂਟਰ ਵੇਰਕਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਲਾਂਚ ਕੀਤਾ ਗਿਆ।
ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 31 ਮਾਰਚ 2025 ਤੱਕ ਕੁੱਲ 40 ਦਿਨਾਂ ਦੇ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਲਗਭਗ 7 ਲੱਖ ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿੰਨਾਂ ਵਿੱਚ 30 ਸਾਲ ਤੋਂ ਉਪਰ ਦੇ ਹਰੇਕ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਗੈਰ ਸੰਚਾਰੀ ਬਿਮਾਰੀਆਂ ਜਿਹਨਾਂ ਵਿੱਚ ਹਾਈਪਰਟੈਂਸ਼ਨ, ਸ਼ੂਗਰ, ਓਰਲ ਕੈਂਸਰ, ਬਰੈਸਟ ਕੈਂਸਰ ਅਤੇ ਸਰਵਾਈਕਲ ਕੈਂਸਰ ਦੀ ਬਿਮਾਰੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਸਕਰੀਨਿੰਗ ਮੁਹਿੰਮ ਚਲਾਈ ਜਾਵੇਗੀ।ਇਸ ਪ੍ਰੋਗਰਾਮ ਦੌਰਾਨ ਸਮੂਹ ਸਰਕਾਰੀ ਸਿਹਤ ਕੇਂਦਰਾਂ ਵਿੱਚ ਆਮ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਹਨਾਂ ਗੈਰ ਸੰਚਾਰੀ ਬਿਮਾਰੀਆਂ ਦੀ ਭਾਲ ਕੀਤੀ ਜਾਵੇਗੀ ਤਾਂ ਜੋ ਸਮੇਂ ਸਿਰ ਇਹਨਾਂ ਬਿਮਾਰੀਆਂ ਦਾ ਪਤਾ ਲੱਗ ਸਕੇ ਅਤੇ ਇਲਾਜ਼ ਕੀਤਾ ਜਾ ਸਕੇ।ਇਸ ਮੌਕੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਐਨ.ਸੀ.ਡੀ ਕੰਸਲਟੈਂਟ ਗੁਲਸ਼ਨ ਕੁਮਾਰ, ਡਿਪਟੀ ਕਮਲਦੀਪ ਭੱਲਾ, ਬਲਾਕ ਐਜੂਕੇਟਰ ਪੂਜਾ ਸ਼ਰਮਾ, ਸੀ.ਐਚ.ਓ ਈਸ਼ਾ ਸ਼ਰਮਾ ਸਮੇਤ ਸਮੂਹ ਸਟਾਫ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media