Thursday, September 24, 2026

ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਵਲੋਂ ਸਕੂਲ ਲੈਕਚਰਾਰ ਭਰਤੀ ਲਈ ਇਸ਼ਤਿਹਾਰ ਜਾਰੀ ਕਰਨ ਦਾ ਭਰੋਸਾ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਥੇ ਰਣਬੀਰ ਕਾਲਜ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੌਰਾਨ ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਮੀਟਿੰਗ ਉਹਨਾਂ ਦੇ ਪ੍ਰਿੰਸੀਪਲ ਸਕੱਤਰ ਵਰਜੀਤ ਵਾਲੀਆ ਨਾਲ ਹੋਈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਸਕੂਲ ਲੈਕਚਰਾਰ ਭਰਤੀ ਲਈ ਪੰਜਾਬ ਸਰਕਾਰ ਸੁਹਿਰਦ ਹੈ।ਜਲਦ ਹੀ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ 8 ਜਨਵਰੀ 2022 ਨੂੰ ਪਿੱਛਲੀ ਸਰਕਾਰ ਵਲੋਂ 343 ਸਕੂਲ ਲੈਕਚਰਾਰ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕੁੱਝ ਤਕਨੀਕੀ ਖਾਮੀਆਂ ਸਨ।ਬੇਰੁਜ਼ਗਾਰ ਅਧਿਆਪਕਾਂ ਦੀ ਮੰਗ `ਤੇ 6 ਨਵੰਬਰ 2022 ਨੂੰ ਇਹ ਭਰਤੀ ਰੱਦ ਕਰ ਦਿੱਤੀ ਸੀ।ਪ੍ਰੰਤੂ 3 ਸਾਲ ਬੀਤਣ ਦੇ ਬਾਵਜ਼ੂਦ ਵਾਅਦੇ ਮੁਤਾਬਿਕ ਇਸ ਭਰਤੀ ਲਈ ਤਕਨੀਕੀ ਖਾਮੀਆਂ ਦੂਰ ਕਰਕੇ ਅਤੇ ਪੋਸਟਾਂ `ਚ ਵਾਧਾ ਕਰਕੇ ਇਸ਼ਤਿਹਾਰ ਜਾਰੀ ਨਹੀਂ ਹੋਇਆ।ਜਿਸ ਕਰਕੇ ਉਮੀਦਵਾਰਾਂ `ਚ ਪੰਜਾਬ ਸਰਕਾਰ ਖਿਲਾਫ ਰੋਸ ਹੈ।ਜਥੇਬੰਦੀ ਦੀ ਸੂਬਾ ਮੀਤ ਪ੍ਰਧਾਨ ਗਗਨਦੀਪ ਕੌਰ ਨੇ ਕਿਹਾ ਕਿ ਜੇਕਰ ਵਾਅਦੇ ਮੁਤਾਬਿਕ ਇੱਕ ਮਹੀਨੇ ਤੱਕ ਇਸ਼ਤਿਹਾਰ ਜਾਰੀ ਨਾ ਹੋਇਆ, ਤਾਂ ਜਥੇਬੰਦੀ ਵਲੋਂ ਸੰਘਰਸ਼ ਵਿੱਢਿਆ ਜਾਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …