ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ
ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜ਼ੋਨ ਦੇ ਕਾਲਜ ਵਿਦਿਆਰਥੀਆਂ ਦੇ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਸਮੁੱਚੇ ਇਮਤਿਹਾਨ ਵਿੱਚੋਂ ਕਾਲਜ ਦੇ ਆਰਟਸ ਵਿਭਾਗ ਦੀ ਬੀ.ਏ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਹਰਪ੍ਰੀਤ ਕੌਰ ਸੁਪਤਰੀ ਰਾਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਪ੍ਰਿੰਸੀਪਲ ਰਾਜਵਿੰਦਰ ਪਾਲ ਸਿੰਘ ਨੇ ਇਸ ਸਮਾਗਮ ਵਿੱਚ ਵਿਸ਼ੇਸ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਵਿਦਿਆਰਥੀਆਂ ਦੀ ਸ਼ਖਸੀਅਤ ਉਸਾਰੀ ਅਤੇ ਨੈਤਿਕ ਸਿੱਖਿਆ ਦੇ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ।ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕੁਲਵੰਤ ਸਿੰਘ ਨਾਗਰੀ ਜੋਨਲ ਪ੍ਰਧਾਨ, ਸੁਰਿੰਦਰਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ ਆਰਗੇਨਾਈਜਰ ਅਤੇ ਜੋਨਲ ਕੋਆਰਡੀਨੇਟਰ, ਅਜਮੇਰ ਸਿੰਘ ਜੋਨਲ ਸਕੱਤਰ ਅਤੇ ਵੱਖ-ਵੱਖ ਕਾਲਜਾਂ ਤੋਂ ਆਏ ਅਧਿਆਪਕ ਸਹਿਬਾਨਾਂ ਨੇ ਨੈਤਿਕ ਕਦਰਾਂ ਕੀਮਤਾਂ ਅਤੇ ਆਚਰਣ ਸਬੰਧੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ।ਵਿਦਿਆਰਥੀਆਂ ਵਲੋਂ ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ।ਮੁੱਖ ਮਹਿਮਾਨ ਅਤੇ ਹੋਰ ਸ਼ਖਸ਼ੀਅਤਾਂ ਵਲੋਂ ਪਹਿਲੇ ਪੰਜ ਸਥਾਨਾਂ ਦੇ ਜੇਤੂਆਂ ਨੂੰ ਨਗਦ ਰਾਸ਼ੀ ਅਤੇ ਹੋਰ ਉਤਸ਼ਾਹ ਵਧਾਊ ਇਨਾਮ ਤੇ ਸਰਟੀਫਿਕੇਟ ਦਿਤੇ ਗਏ।ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ. ਕੁਲਵੰਤ ਕੌਰ ਵਲੋਂ ਕੀਤੀ ਗਈ।ਨੈਤਿਕ ਸਿੱਖਿਆ ਇਮਤਿਹਾਨ ਕਰਵਾਉਣ ਵਾਲੇ ਕਾਲਜਾਂ ਦੇ ਪ੍ਰੋ. ਇੰਚਾਰਜ਼ਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਨੇ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਹਰਪ੍ਰੀਤ ਕੌਰ ਨੂੰ ਵਧਾਈ ਦਿੱਤੀ ਗਈ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media