ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ
ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਚਾਰਜ਼ ਦੇਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਉਨਾਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ (ਡਾ.) ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਾਧੂ ਕਾਰਜਭਾਰ ਦੇਣਾ ਇਹ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਪੰਜਾਬ ਸਰਕਾਰ ਵਲੋਂ ਮਾਨਤਾ ਦਿੱਤੀ ਗਈ ਹੈ।ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਐਡੀਸ਼ਨਲ ਚੀਫ ਸੈਕਟਰੀ ਗਵਰਨਰ ਪੰਜਾਬ ਵਲੋਂ ਇਸ ਸਬੰਧ ਵਿੱਚ ਰਸਮੀ ਪੱਤਰ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਜਿਸਟਰਾਰ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੀ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media