Friday, June 13, 2025

ਸਿਵਲ ਸਰਜਨ ਵਲੋਂ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾ ਵਿਖੇ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਅਰਬਨ ਪ੍ਰਾਈਮਰੀ ਹੈਲਥ ਸੈਂਟਰ ਢਾਬ ਖਟੀਕਾਂ ਵਿਖੇ ਸਪੈਸ਼ਲ ਚੈਕਿੰਗ ਕੀਤੀ ਗਈ।ਇਸ ਦੌਰਾਣ ਉਹਨਾਂ ਵਲੋ ਸਟਾਫ ਦੀ ਹਾਜ਼ਰੀ ਦੇ ਨਾਲ-ਨਾਲ ਓ.ਪੀ.ਡੀ, ਵਾਰਡ, ਡੈਂਟਲ ਵਿਭਾਗ, ਲੇਬਰ ਰੂਮ, ਲੈਬ, ਦਵਾਈਆਂ ਦਾ ਸਟਾਕ ਅਤੇ ਐਮ.ਸੀ.ਐਚ ਵਿਭਾਗ ਵਿੱਚ ਜਾ ਕੇ ਜਾਂਚ ਕੀਤੀ ਅਤੇ ਵਾਰਡ ਵਿੱਚ ਦਾਖਲ ਮਰੀਜ਼ਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ ਦੀਆਂ ਸਹੂਲਤਾਂ ਸੰਬਧੀ ਪੁੱਛ-ਪੜਤਾਲ ਕੀਤੀ ਗਈ।ਡਿਊਟੀ ਦੌਰਾਨ ਕੁਤਾਹੀ ਵਰਤਣ ਵਾਲੇ ਕਰਮਚਾਰੀਆਂ ਨੂੰ ਸਖਤ ਤਾੜਨਾ ਕੀਤੀ ਅਤੇ ਕਿਹਾ ਕਿ ਅਣਗਹਿਲੀ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਵਲੋਂ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਸੇਵਾ ਭਾਵਨਾ ਨਾਲ ਕੰਮ ਕੀਤਾ ਜਾਵੇ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਭਾਰਤੀ ਧਵਨ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …