Tuesday, June 17, 2025
Breaking News

ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਨੇ ਸਿਵਲ ਹਸਪਤਾਲ ਵਿਖੇ ਮਨੁੱਖੀ ਅੰਗਾਂ ਦੇ ਦਾਨ ਸੰਬੰਧੀ ਦਿੱਤੀ ਜਾਣਕਾਰੀ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਕੇ.ਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐਸ.ਸੀ ਭਾਗ ਪਹਿਲਾ ਦੇ ਵਿਦਿਆਰਥੀਆਂ ਵਲੋਂ ਸਿਵਲ ਹਸਪਤਾਲ ਵਿਖੇ ਖੂਨਦਾਨ ਅਤੇ ਹੋਰ ਜ਼ਰੂਰੀ ਮਨੁੱਖੀ ਅੰਗਾਂ ਦੇ ਦਾਨ ਸਬੰਧੀ ਮਰੀਜ਼ਾਂ ਅਤੇ ਉਹਨਾਂ ਦੇ ਸਕੇ-ਸਬੰਧੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।ਪ੍ਰਿੰਸੀਪਲ ਡਾ. ਯਸ਼ਪ੍ਰੀਤ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਨਰਸਿੰਗ ਵਿਦਿਆਰਥੀਆਂ ਵੱਲੋਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਖੂਨਦਾਨ, ਗੁਰਦੇ ਜਾਂ ਅੱਖਾਂ ਦਾਨ ਕਰਨ ਸਮੇਂ ਧਿਆਨ ਵਿੱਚ ਰੱਖੀਆਂ ਜਾਣ ਵਾਲੀਆਂ ਗੱਲਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਇਸ ਸਬੰਧੀ ਚਰਚਿਤ ਅਫਵਾਹਾਂ ਅਤੇ ਵਹਿਮਾਂ-ਭਰਮਾਂ ਬਾਰੇ ਵੀ ਦੱਸਿਆ ਗਿਆ।ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਬਣਾਏ ਹੋਏ ਪੋਸਟਰਾਂ ਦੀ ਪ੍ਰਦਰਸ਼ਨੀ ਲਗਾਈ ਅਤੇ ਓ.ਪੀ.ਡੀ ਵਿਖੇ ਸਿਹਤ ਸੇਵਾਵਾਂ ਲੈਣ ਪਹੁੰਚੇ ਲੋਕਾਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ।ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਕਿਸੇ ਮਰੀਜ਼ ਜਾਂ ਪਰਿਵਾਰਕ ਮੈਂਬਰ ਜਿਸ ਨੂੰ ਖੂਨਦਾਨ ਜਾਂ ਇੱਕ ਗੁਰਦਾ ਦੇ ਕੇ ਉਸ ਦੀ ਜਾਨ ਬਚਾ ਲੈਣ ਤੋਂ ਵੱਡਾ ਕੋਈ ਦਾਨ ਜਾਂ ਪੁੰਨ ਨਹੀਂ ਹੋ ਸਕਦਾ।ਉਹਨਾਂ ਕਿਹਾ ਕਿ ਸਾਡੇ ਪ੍ਰੋਗਰਾਮ ਦਾ ਮਕਸਦ ਮਨੁੱਖੀ ਅੰਗਾਂ ਦੇ ਦਾਨ ਬਾਰੇ ਮੈਡੀਕਲ ਅਤੇ ਕਾਨੂੰਨੀ ਜਾਣਕਾਰੀ ਦੇਣਾ ਅਤੇ ਇਸ ਮਹਾਂਦਾਨ ਦੇ ਨਾਂ ਹੇਠ ਹੋ ਰਹੀ ਮਨੁੱਖੀ ਅੰਗਾਂ ਦੀ ਤਸਕਰੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨਾ ਹੈ।ਉਹਨਾਂ ਕਿਹਾ ਕਿ ਇਸ ਸਬੰਧੀ ਮਾਹਿਰ ਡਾਕਟਰਾਂ ਨੂੰ ਵੀ ਵੱਧ ਤੋਂ ਵੱਧ ਗੱਲ ਕਰਨੀ ਚਾਹੀਦੀ ਹੈ ਅਤੇ ਹਸਪਤਾਲਾਂ ਵਿੱਚ ਪੋਸਟਰ ਆਦਿ ਲਗਾਉਣੇ ਚਾਹੀਦੇ ਹਨ।ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਸ਼ਮੀ, ਸੁਪਰਡੈਂਟ ਇੰਚਾਰਜ਼ ਡਾ. ਗੁਰਮੀਤ ਸਿੰਘ ਅਤੇ ਮੈਟਰਨ ਮੈਡਮ ਰਾਜ ਕੌਰ ਨੇ ਵਿਦਿਆਰਥੀਆਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਸਮੇਂ ਦੀ ਮੰਗ ਅਨੁਸਾਰ ਅਜਿਹੇ ਮਹੱਤਵਪੂਰਨ ਵਿਸ਼ਿਆਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਮੌਕੇ ਨਰਸਿੰਗ ਕਾਲਜ ਤੋਂ ਮੈਡਮ ਆਮਨਾ, ਹਰਲੀਨ ਕੌਰ, ਹਰਪ੍ਰੀਤ ਕੌਰ ਅਤੇ ਮੈਡਮ ਪੂਜਾ ਯਾਦਵ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …