ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਵਲੰਟੀਅਰਾਂ ਨੂੰ ਸਮਾਜਿਕ ਜਾਗਰੂਕਤਾ
ਅਤੇ ਸਮਾਜ ਸੇਵਾ ਨਾਲ ਜੋੜਨ ਲਈ 7 ਰੋਜ਼ਾ ਕੈਂਪ ਦਾ ਆਯੋਜਨ ਕੀਤਾ ਗਿਆ।ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਕੈਂਪ ’ਚ ਕਈ ਗਤੀਵਿਧੀਆਂ ਕਰਵਾਈਆਂ ਗਈਆਂ।
ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ ਓਰੀਐਨਟੇਸ਼ਨ ਸੈਸ਼ਨ ਕਰਵਾਇਆ ਗਿਆ, ਜਿਸ ਤਹਿਤ ਵਲੰਟੀਅਰਾਂ ਨੂੰ ਰਾਸ਼ਟਰੀ ਸੇਵਾ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਹ ਕੈਂਪ ਕਾਲਜ ਅਤੇ ਪਿੰਡ ਕੋਟ ਖ਼ਾਲਸਾ ਵਿਖੇ ਲਗਾਇਆ ਗਿਆ।ਉਨ੍ਹਾਂ ਕਿਹਾ ਕਿ ਵਲੰਟੀਅਰਾਂ ਨੇ ਨਸ਼ਾ ਪ੍ਰਤੀ ਜਾਗਰੂਕਤਾ ਅਤੇ ਇਸਤਰੀ ਵਿੱਦਿਆ ’ਤੇ ਜ਼ੋਰ ਦੇਣ ਲਈ ਵਿਸ਼ੇਸ਼ ਰੈਲੀ ਕੱਢੀ ਅਤੇ ਪਿੰਡ ਦੀਆਂ ਔਰਤਾਂ ਨਾਲ ਸੰਵਾਦ ਰਚਾ ਕੇ ਉਨ੍ਹਾਂ ਨੂੰ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਲੰਟੀਅਰਾਂ ਨੇ ਪਿੰਡ ’ਚ ਸਫ਼ਾਈ ਅਤੇ ਖੇਤਾਂ ’ਚ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ।ਕੈਂਪ ਦੌਰਾਨ ਵਲੰਟੀਅਰਾਂ ਨੂੰ ਅਧਿਆਤਮ ਨਾਲ ਜੋੜਨ ਲਈ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਗਈ।ਤੰਦਰੁਸਤੀ ਲਈ ਖੇਡਾਂ ਕਰਵਾਈਆਂ ਗਈਆਂ ਅਤੇ ਬੌਧਿਕ ਪੱਧਰ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media