ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦਾ ‘ਆਲ ਇੰਡੀਆ ਕਾਊਂਸਿਲ ਫ਼ਾਰ ਟੈਕਨੀਕਲ
ਐਜੂਕੇਸ਼ਨ’ (ਏ.ਆਈ.ਸੀ.ਟੀ.ਈ) ਦਿੱਲੀ ਵਲੋਂ ਵਿਸ਼ੇਸ ਐਵਾਰਡ ਨਾਲ ਸਨਮਾਨ ਕੀਤਾ ਗਿਆ।
ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਦੇ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ ਅਤੇ ਸਮੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਐਵਾਰਡ ਕਾਲਜ ਦੇ ਸੈਲ ਵਲੋਂ ਵਿਦਿਆਰਥੀਆਂ ਦੀ ਟ੍ਰੇਨਿੰਗ ਅਤੇ ਪਲੇਸਮੈਂਟ ਪ੍ਰਕਿਰਿਆ ’ਚ ਭਾਗੀਦਾਰੀ ਵਧਾਉਣ ਅਤੇ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕਰਨ ਲਈ ਸਮੇਂ-ਸਮੇਂ ਕੀਤੀਆਂ ਗਈਆਂ ਗਤੀਵਿਧੀਆਂ ਦੀ ਨਿਸ਼ਾਨਦੇਹੀ ਕਰਦਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਅਣਥੱਕ ਯਤਨਾਂ ਸਦਕਾ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਵਾਲੇ ਮੌਜ਼ੂਦਾ ਡਾਇਰੈਕਟਰ ਡਾ. ਰੰਧਾਵਾ ਨੂੰ ਉਕਤ ਐਵਾਰਡ ਏ.ਆਈ.ਸੀ.ਟੀ.ਈ ਦਿੱਲੀ ਦੁਆਰਾ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਅਕਾਦਮਿਕ ਅਤੇ ਉਦਯੋਗ ਦੀਆਂ ਜਰੂਰਤਾਂ ਦੇ ਵਿਚਕਾਰ ਇੱਕ ਮਜ਼ਬੂਤ ਸਬੰਧ ਬਣਾਉਣ ਲਈ ਪ੍ਰਤੀਬੱਧ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹੈ।ਉਨ੍ਹਾਂ ਭਵਿੱਖ ‘ਚ ਹੋਰ ਉੱਚੀਆਂ ਪੁਲਾਂਘਾਂ ਪੁੱਟਣ ਲਈ ਸੈਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਡਾ. ਰੰਧਾਵਾ ਨੇ ਏ.ਆਈ.ਸੀ.ਟੀ.ਈ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪਲੇਸਮੈਂਟ ਸਰਗਰਮੀਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕਰਦੇ ਰਹਿਣਗੇ।ਉਨ੍ਹਾਂ ਉਪਰੋਕਤ ਸੈਲ ਦੀ ਪੂਰੀ ਟੀਮ ਅਤੇ ਖਾਸਕਰ ਕੰਪਿਊਟਰ ਵਿਭਾਗ ਦੇ ਪ੍ਰੋ: ਡਾ. ਅਨੂਰੀਤ ਕੌਰ ਦੇ ਯਤਨਾਂ ਦੀ ਸਰਾਹਨਾ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media