ਅੰਮਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲੋਹੜੀ ਨਾਲ ਸੰਬੰਧਿਤ ਇੱਕ ਰੰਗਾਰੰਗ ਪ੍ਰੋਗਰਾਮ ਮਨਾਇਆ ਗਿਆ।ਅਜੋਕੇ ਯੁਗ ਵਿੱਚ ਤਿਉਹਾਰਾਂ ਦੀ ਮਹੱਤਤਾ ਦਿਖਾਉਂਦਾ ਅਤੇ ਖਾਸ ਤੌਰ ਤੇ ਲੋਹੜੀ ਦੇ ਗੀਤਾਂ ਦੀ ਖੂਬਸੂਰਤੀ ਨੂੰ ਪੇਸ਼ ਕਰਦਾ ਹੋਇਆ ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਇੱਕ ਚੰਗਾ ਉੇਪਰਾਲਾ ਸੀ।ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ।ਦੱਸਵੀਂ ਜਮਾਤ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਨੇ ਲੋਹੜੀ ਨਾਲ ਜੁੜੀ ਰੋਚਕ ਜਾਣਕਾਰੀ ਦਿੱਤੀ।ਸੱਤਵੀਂ ਜਮਾਤ ਦੇ ਵਿਦਿਆਰਥੀ ਨਵਨੂਰ ਸਿੰਘ ਨੇ ‘ਆ ਗਈ ਲੋਹੜੀ’ ਕਵਿਤਾ ਨਾਲ ਚੰਗਾ ਰੰਗ ਬੰਨ੍ਹਿਆ।ਪ੍ਰੋਗਰਾਮ ਦੇ ਆਕਰਸ਼ਨ ਦਾ ਕੇਂਦਰ ਪੰਜਾਬ ਦਾ ਲੋਕ ਨਾਚ ਗਿੱਧਾ ਰਿਹਾ ਜਿਸ ਨੇ ਹਰ ਇੱਕ ਨੂੰ ਝੁਮਣ ਲਾ ਦਿੱਤਾ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਭੁੱਗਾ ਬਾਲ ਕੇ ਸ਼ਗਨ ਕੀਤੇ ਅਤੇ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦੇ ਹੋਏ ਆਪਣੇ ਅਮੀਰ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ।ਲੋਹੜੀ ਦੇ ਇਸ ਸਮਾਗਮ ਵਿੱਚ ਸਰਕਾਰੀ ਸੀ: ਸੈ: ਸਕੂਲ ਦੇ ਲੈਕਚਰਾਰ ਸ਼੍ਰੀਮਤੀ ਅਮਰਪਾਲੀ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਰੇਣੁ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਹੋਏ ।