ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਅਲੂਮਨੀ ਮੀਟ ਕਰਵਾਈ ਗਈ।ਖ਼ਾਲਸਾ
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਸਹਿਯੋਗ ਨਾਲ ਕਰਵਾਈ ਇਸ ਮੀਟ ਦੌਰਾਨ ਕਾਲਜ ਤੋਂ ਪੜ੍ਹ ਕੇ ਜਾ ਚੁੱਕੇ ਵਿਦਿਆਰਥੀਆਂ ਨੇ ਸਾਬਕਾ ਵਾਈਸ ਪ੍ਰਿੰਸੀਪਲ ਅਤੇ ਐਲੂਮਨੀ ਡਾ. ਹਰਪ੍ਰੀਤ ਕੌਰ ਨੂੰ ਐਲੂਮਨੀ ਐਸੋਸੀਏਸ਼ਨ ਵਲੋਂ ਵਿਦਾਇਗੀ ਦੇਣ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ।
ਪੋ੍ਰਗਰਾਮ ਦੀ ਸ਼ਰੂਆਤ ’ਚ ਡਾ. ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਲੂਮਨੀ ਐਸੋਸੀਏਸ਼ਨ ਦੇ ਵਿਸ਼ੇਸ਼ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਭਵਿੱਖ ’ਚ ਵੀ ਐਲੂਮਨੀ ਦੇ ਸਹਿਯੋਗ ਦੀ ਆਸ ਪ੍ਰਗਟਾਈ।ਗੁਰੂ ਨਾਨਕ ਨੈਸ਼ਨਲ ਕਾਲਜ ਦੌਰਾਹਾ ਅਸਿਸਟੈਂਟ ਪ੍ਰੋਫੈਸਰ ਡਾ. ਸੋਮਪਾਲ ਹੀਰਾ ਨੇ ਡਾ. ਸੁਰਜੀਤ ਪਾਤਰ ਦੀਆਂ ਕਵਿਤਾਵਾਂ ’ਤੇ ਅਧਾਰਿਤ ਨਾਟਕ ‘ਭਾਸ਼ਾ ਵਹਿੰਦਾ ਦਰਿਆ’ ਦਾ ਮੰਚਨ ਕੀਤਾ।
ਪੁੱਜੀਆਂ ਸਖਸ਼ੀਅਤਾਂ ਨੇ ਕਾਲਜ ਦੌਰਾਨ ਲਈ ਗਈ ਮਿਆਰੀ ਸਿੱਖਿਆ ਅਤੇ ਅਧਿਆਪਕਾਂ ਸਬੰਧੀ ਦੱਸਦਿਆਂ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਡਾ. ਹਰਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ।ਡਾ. ਕੁਮਾਰ ਨੇ ਕਿਹਾ ਕਿ ਪ੍ਰੋਗਰਾਮ ’ਚ ਸ.ਸ.ਸ.ਸ ਅਜਨਾਲਾ ਸੀਨੀਅਰ ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੰਡਾਲਾ ਪ੍ਰਿੰਸੀਪਲ ਦੀਪ ਇੰਦਰ ਸਿੰਘ, ਸ.ਸ.ਸ.ਸ ਨੌਸ਼ਹਿਰਾ ਲੈਕਚਰਾਰ ਸ੍ਰੀਮਾਨ ਦੀਪਕ ਸ਼ਰਮਾ, ਡਾ. ਵੰਦਨਾ, ਮਨਦੀਪ ਕੌਰ, ਪ੍ਰਸਿੰਨੀ ਦੇਵੀ ਤੋਂ ਇਲਾਵਾ 50 ਦੇ ਕਰੀਬ ਸਾਬਕਾ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਅਲੂਮਨੀ ਮੀਟ ਦਾ ਆਯੋਜਨ ਅਸਿਸਟੈਂਟ ਪ੍ਰੋ: ਡਾ: ਮਨਪ੍ਰੀਤ ਕੌਰ ਦੀ ਅਗਵਾਈ ਹੇਠ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ’ਚ ਡਾ: ਕੁਮਾਰ ਨੇ ਆਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਵਾਇਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ, ਐਸੋਸੀਏਟ ਪ੍ਰੋ: ਡਾ. ਗੁਰਜੀਤ ਕੌਰ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media