Friday, July 11, 2025

ਆਈ.ਡੀ.ਬੀ.ਆਈ ਬੈਂਕ ਵੱਲੋਂ ਯੂਨੀਵਰਸਿਟੀ ਦੇ 10 ਵਿਦਿਆਰਥੀਆਂ ਨੂੰ 6 ਲੱਖ ਤੋਂ ਵੱਧ ਦੇ ਪੈਕੇਜ਼ `ਤੇ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) -ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਨੇ 2025 ਦੇ ਗ੍ਰੈਜੂਏਟ ਬੈਚ ਦੇ ਐਮ.ਬੀ.ਏ. ਵਿਦਿਆਰਥੀਆਂ ਲਈ ਆਈ.ਡੀ.ਬੀ.ਆਈ ਬੈਂਕ ਨਾਲ ਇੱਕ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।
ਡਾ. ਅਮਿਤ ਚੋਪੜਾ ਡਾਇਰੈਕਟਰ ਨੇ ਦੱਸਿਆ ਕਿ ਬੈਂਕ ਦੇ ਪੰਜ ਸੀਨੀਅਰ ਪ੍ਰਤੀਨਿਧੀਆਂ ਦੀ ਇੱਕ ਟੀਮ ਨੇ ਇੰਟਰਵਿਊ ਲੈਣ ਲਈ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ, ਜਿਸ ਦੇ ਨਤੀਜੇ ਵਜੋਂ 10 ਵਿਦਿਆਰਥੀਆਂ ਦੀ ਚੋਣ ਕੀਤੀ ਗਈ।ਇਨ੍ਹਾਂ ਵਿਦਿਆਰਥੀਆਂ ਨੇ ਬੈਂਕ ਵੱਲੋਂ 6.14 ਲੱਖ ਰੁਪਏ ਤੋਂ 6.50 ਲੱਖ ਰੁਪਏ ਤੱਕ ਦੇ ਸਾਲਾਨਾ ਤਨਖਾਹ ਪੈਕੇਜ ਨਾਲ ਨੌਕਰੀ ਦੀਆਂ ਪੇਸ਼ਕਸ਼ਾਂ ਪ੍ਰਾਪਤ ਕੀਤੀਆਂ ਅਤੇ ਇਹ ਜੂਨ 2025 ਵਿੱਚ ਆਪਣੇ ਕੋਰਸ ਪੂਰੇ ਕਰਨ ਤੋਂ ਬਾਅਦ ਆਪਣੀਆਂ ਨੌਕਰੀਆਂ ਜਾਇਨ ਕਰ ਸਕਣਗੇ।ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਇਸ ਪ੍ਰਾਪਤੀ ਲਈ ਚੁਣੇ ਗਏ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਵਧਾਈ ਦਿੱਤੀ।ਡੀਨ ਅਕਾਦਮਿਕ ਮਾਮਲੇ ਡਾ. ਪਲਵਿੰਦਰ ਸਿੰਘ ਅਤੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਵੀ ਵਿਦਿਆਰਥੀਆਂ ਦੀ ਉਨ੍ਹਾਂ ਦੀ ਸਫਲਤਾ ਦੀ ਸ਼ਲਾਘਾ ਕੀਤੀ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …