Thursday, May 29, 2025
Breaking News

ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 13 ਲੱਖ 44 ਹਜ਼ਾਰ ਰੁਪਏ

ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 13 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਵੱਲੋਂ ਇਹ ਰਾਸ਼ੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਰਾਏਪੁਰ ਅਤੇ ਛੱਤੀਸਗੜ੍ਹ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ 111 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਇਹ ਫੀਸਾਂ ਭੇਜੀਆਂ ਗਈਆਂ ਹਨ।
ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸਗੜ੍ਹ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿੱਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।ਇਸ ਮੌਕੇ ਉਨ੍ਹਾਂ ਨਾਲ ਇੰਚਾਰਜ਼ ਗੁਰਮੀਤ ਸਿੰਘ ਸ਼ੈਣੀ ਤੇ ਗੁਰਦੁਆਰਾ ਇੰਸਪੈਕਟਰ ਮੋਹਨਦੀਪ ਸਿੰਘ ਵੀ ਮੌਜ਼ੂਦ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …