ਅੰਮ੍ਰਿਤਸਰ, 27 ਫ਼ਰਵਰੀ (ਜਗਦੀਪ ਸਿੰਘ) – ਪੰਥ ਦੇ ਉੱਘੇ ਢਾਡੀ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਨੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਚਲਾਣੇ ਨੂੰ ਦੁਖਦਾਈ ਕਰਾਰ ਦਿੰਦਿਆਂ ਕਿਹਾ ਕਿ ਦੋ ਪੀੜ੍ਹੀਆਂ ਤੋਂ ਲਗਾਤਾਰ ਢਾਡੀ ਕਲਾ ਰਾਹੀਂ ਸਿੱਖੀ ਪ੍ਰਚਾਰ ਕਰ ਰਹੇ।ਇਸ ਪਰਿਵਾਰ ਦੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ।ਗਿਆਨੀ ਦਿਲਬਰ ਨੇ ਦੇਸ਼ ਵਿਦੇਸ਼ ਅੰਦਰ ਕੌਮ ਦੀ ਚੜ੍ਹਦੀ ਕਲਾ ਵਾਸਤੇ ਵੱਡਾ ਯੋਗਦਾਨ ਪਾਇਆ।ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਗਿਆਨੀ ਕੁਲਜੀਤ ਸਿੰਘ ਦਿਲਬਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼
ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …