Friday, August 1, 2025
Breaking News

ਸ਼੍ਰੋਮਣੀ ਕਮੇਟੀ ਵਲੋਂ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦਾ ਸਵਾਗਤ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿੱਚ ਬੈਠੇ ਪੀੜਤ ਪਰਿਵਾਰਾਂ ਨੂੰ ਕੁੱਝ ਹੱਦ ਤੱਕ ਧਰਵਾਸ ਮਿਲੇਗਾ।ਉਨ੍ਹਾਂ ਕਿਹਾ ਕਿ 1984 ’ਚ ਹਜ਼ਾਰਾਂ ਸਿੱਖਾਂ ਦਾ ਵਹਿਸ਼ੀਆਣਾ ਤਰੀਕੇ ਨਾਲ ਕਤਲ ਕੀਤਾ ਗਿਆ।ਇਸ ਕਤਲੇਆਮ ਦੀ ਅਗਵਾਈ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਜਿਹੇ ਲੋਕਾਂ ਨੇ ਕੀਤੀ, ਜਿਨ੍ਹਾਂ ਦੀ ਕਾਂਗਰਸ ਹਮੇਸ਼ਾਂ ਪੁਸ਼ਤਪਨਾਹੀ ਕਰਦੀ ਰਹੀ।ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੇ ਇਨਸਾਫ਼ ਲਈ ਪੀੜਤਾਂ ਨੇ 40 ਸਾਲ ਤੋਂ ਵੱਧ ਕਾਨੂੰਨੀ ਲੜਾਈ ਲੜੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਲਈ ਅੱਗੇ ਵੀ ਕਾਨੂੰਨੀ ਲੜਾਈ ਜਾਰੀ ਰੱਖੇਗੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …