Thursday, April 16, 2026

ਜ਼ਿਲ੍ਹਾ ਯੋਜਨਾ ਬੋਰਡ ਅੰਮ੍ਰਿਤਸਰ ਵਲੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ) – ਜ਼ਿਲ਼੍ਹਾ ਯੋਜਨਾ ਬੋਰਡ ਅੰਮ੍ਰਿਤਸਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਕਬੂਲਪੁਰਾ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਯੋਜਨਾ ਬੋਰਡ ਵਲੋਂ ਜਾਰੀ ਗ੍ਰਾਂਟ ਵਿਚੋਂ 644 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਉਪਰੰਤ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਇਲਾਕਾ ਵਾਸੀਆਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਵਲੋਂ ਸੂਬੇ ਦੀ ਸਿੱਖਿਆ ਅਤੇ ਸਿਹਤ ਵਿਭਾਗ ਵੱਲ ਧਿਆਨ ਨਾ ਦੇਣ ਕਾਰਨ ਸਰਕਾਰੀ ਸਕੂਲਾਂ ਦੀ ਸਿੱਖਿਆ ਦੇ ਮਿਆਰ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ, ਜਦਕਿ ਮੌਜ਼ੂਦਾ ਸਮੇਂ ਸੂਬਾ ਸਰਕਾਰ ਵਲੋਂ ਸਿੱਖਿਆ ਵਿਭਾਗ ਦੇ ਆਧੁਨਿਕੀਕਰਨ ਕੀਤੇ ਜਾਣ ਅਤੇ ਸਰਕਾਰੀ ਸਕੂਲਾਂ ਤੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਵਿੱਚ ਵੱਡਾ ਵਾਧਾ ਕੀਤਾ ਹੈ।ਜਿਸ ਨਾਲ ਜਿਥੇ ਸਰਕਾਰੀ ਸਕੂਲਾਂ ਵਲੋਂ ਇਮਾਰਤਾਂ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਨਿੱਜੀ ਸਕੂਲਾਂ ਨੂੰ ਟੱਕਰ ਦਿੱਤੀ ਜਾ ਰਹੀ ਹੈ, ਉਥੇ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੇ ਮੁਕਾਮ ਹਾਸਲ ਕਰ ਰਹੇ ਹਨ।ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਲਈ ਮੁਫਤ ਤੇ ਮਿਆਰੀ ਸਿੱਖਿਆ, ਮੁਫਤ ਕਿਤਾਬਾਂ, ਮੁਫਤ ਦੁਪਹਿਰ ਦਾ ਭੋਜਨ, ਮੁਫਤ ਵਰਦੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲ ਅਧਿਆਪਕਾਂ ਨੂੰ ਆਧੁਨਿਕ ਸਿੱਖਣ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਏ ਜਾਂਦੇ ਹਨ।ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …