Sunday, April 27, 2025

ਖਾਲਸਾ ਕਾਲਜ ਵਿਖੇ ਕਾਮਰਸ-ਫੈਸਟ 2024-25 ਕਰਵਾਇਆ ਗਿਆ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਦੀ ਕਾਮਰਸ ਸੋਸਾਇਟੀ ਵੱਲੋਂ ਕਾਮਰਸ-ਫੈਸਟ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਪ੍ਰੋਗਰਾਮ ਮੌਕੇ ਸ੍ਰੀਮਤੀ ਰਤਿੰਦਰ ਕੌਰ ਸਿੱਧੂ, ਆਈ.ਆਰ.ਐਸ, ਐਡੀਸ਼ਨਲ ਕਮਿਸ਼ਨਰ ਆਫ਼ ਇਨਕਮ ਟੈਕਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿਨ੍ਹਾਂ ਦੀ ਪ੍ਰੋਗਰਾਮ ਦੇ ਸਹਿ-ਕਨਵੀਨਰ ਅਤੇ ਡਿਪਟੀ ਰਜਿਸਟਰਾਰ ਡਾ. ਦੀਪਕ ਦੇਵਗਨ ਨੇ ਹਾਜ਼ਰੀਨ ਨਾਲ ਜਾਣ-ਪਛਾਣ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਵਿਹਾਰਕ ਅਨੁਭਵ ਪ੍ਰਦਾਨ ਕਰਨ ਦੇ ਵਿਚਾਰ ਸਬੰਧੀ ਗੱਲ ਕਰਦਿਆਂ ਕਿਹਾ ਕਿ ਸਾਰਾ ਸਮਾਗਮ ਕਾਮਰਸ ਸੋਸਾਇਟੀ ਦੇ ਮੈਂਬਰਾਂ ਦੁਆਰਾ ਖ਼ੁਦ ਪ੍ਰਬੰਧਿਤ ਕੀਤਾ ਜਾਂਦਾ ਹੈ।
ਵਿਭਾਗ ਮੁੱਖੀ ਅਤੇ ਪ੍ਰਿੰ: ਡਾ. ਕਾਹਲੋਂ ਨੇ ਕਾਮਰਸ ਸੋਸਾਇਟੀ ਅਤੇ ਵਿਭਾਗ ਦੀ ਰਿਪੋਰਟ ਦਰਸ਼ਕਾਂ ਨਾਲ ਸਾਂਝੀ ਕਰਦਿਆਂ ਮੌਜ਼ੂਦਾ ਸੈਸ਼ਨ ਦੌਰਾਨ ਚਾਰ ਪ੍ਰਮੁੱਖ ਸਮਾਗਮਾਂ ਦੇ ਆਯੋਜਨ ਲਈ ਕਾਮਰਸ ਸੋਸਾਇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ।ਵਿਭਾਗ ਹਮੇਸ਼ਾਂ ਆਪਣੇ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕਰਨ ਲਈ ਉਤਸੁਕ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਉਕਤ ਸਮਾਗਮ ਨੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ, ਵਿਸ਼ਲੇਸ਼ਣਾਤਮਕ ਹੁਨਰ ਅਤੇ ਕਾਰੋਬਾਰੀ ਸੂਝ-ਬੂਝ ਦਿਖਾਉਣ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕੀਤਾ।
ਡਾ. ਕਾਹਲੋਂ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਐਡ-ਮੈਡ ਸ਼ੋਅ, ਬਹਿਸ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਰੰਗੋਲੀ, ਸੋਲੋ ਡਾਂਸ, ਗਰੁੱਪ ਡਾਂਸ, ਬਿਜ਼ਨਸ ਪਲਾਨ ਮੁਕਾਬਲਾ ਅਤੇ ਬੀ-ਪਲਾਨ ਪਿੱਚ: ਪੋਸਟਰ ਪ੍ਰੈਜ਼ੈਂਟੇਸ਼ਨ ਆਦਿ ਮੁਕਾਬਲੇ ਆਯੋਜਿਤ ਕੀਤੇ ਗਏ।ਜਿਸ ’ਚ 350 ਤੋਂ ਵਧੇਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਸ੍ਰੀਮਤੀ ਸਿੱਧੂ ਨੇ ਦੇਸ਼ ਦੀ ਮੌਜ਼ੂਦਾ ਲੋੜ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਸਿਰਫ਼ ਭਾਰਤ ’ਚ ਹੀ ਰੁਜ਼ਗਾਰ ਦੇ ਮੌਕੇ ਲੱਭਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਉਦਮੀ ਬਣਨ ਲਈ ਵੀ ਉਤਸ਼ਾਹਿਤ ਕੀਤਾ, ਜੋ ਨਾ ਸਿਰਫ਼ ਉਨ੍ਹਾਂ ਲਈ ਨਵੇਂ ਕਰੀਅਰ ਵਿਕਲਪ ਖੋਲ੍ਹੇਗਾ, ਬਲਕਿ ਸਮਾਜ ’ਚ ਰੁਜ਼ਗਾਰ ਵੀ ਪੈਦਾ ਕਰੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਾਂਗ ਨੌਕਰਸ਼ਾਹ ਬਣਨ ਲਈ ਵੀ ਪ੍ਰੇਰਿਤ ਕੀਤਾ।

 

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …