ਅੰਮ੍ਰਿਤਸਰ, 28 ਫਰਵਰੀ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜੀਆ ਭਾਈਚਾਰਾ ਟਰੱਸਟ ਵਲੋਂ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਸਿਰੋਪੇ ਅਤੇ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਮੇਅਰ ਮੋਤੀ ਭਾਟੀਆ ਨੇ ਪਤਵੰਤਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਮਿਹਨਤ ਅਤੇ ਲਗਨ ਨਾਲ ਸ਼ਹਿਰ ਵਾਸੀਆਂ ਦੀ ਸੇਵਾ ਕਰਨਗੇ ਅਤੇ ਸ਼ਹਿਰ ਦੇ ਵਿਕਾਸ ਲਈ ਰਾਤ ਦਿਨ ਇੱਕ ਕਰ ਦੇਣਗੇ।ਇਸ ਮੌਕੇ ਭਾਈਚਾਰਾ ਟਰੱਸਟ ਦੇ ਮਨਜੀਤ ਸਿੰਘ ਸੌਂਧ, ਦਲਜੀਤ ਸਿੰਘ, ਜਰਨੈਲ ਸਿੰਘ ਪੁਰੀ, ਅਮਨਦੀਪ ਸਿੰਘ ਰਾਜੇਵਾਲ, ਦਲਬੀਰ ਸਿੰਘ ਸੰਧੂ, ਲਖਵਿੰਦਰ ਸਿੰਘ ਘੋਖਰ, ਸੁਖਦੇਵ ਸਿੰਘ, ਬਿੱਲਾ ਸਿੰਘ, ਦਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …