ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਨ ’84 ਦੇ ਸਿੱਖ ਕਤਲੇਆਮ ਮਾਮਲੇ ’ਚ
ਕਾਨੂੰਨੀ ਪ੍ਰੀਕਿਰਿਆ ’ਚੋਂ ਗੁਜ਼ਰ ਰਹੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਹਰੇਕ ਇਨਸਾਨ ਨੂੰ ਉਸ ਦੇ ਕੀਤੇ ਗਏ ਜ਼ੁਰਮਾਂ ਦੀ ਸਜ਼ਾ ਇੱਕ ਨਾ ਇੱਕ ਦਿਨ ਜਰੂਰ ਮਿਲਦੀ ਹੈ।ਉਨ੍ਹਾਂ ਕਿਹਾ ਕਿ ਇਸ ਨਾਲ 84 ਦੇ ਸਿੱਖ ਪੀੜਤ ਪਰਿਵਾਰਾਂ ਨੂੰ ਕੁੱਝ ਇਨਸਾਫ ਤਾਂ ਮਿਲਿਆ ਹੈ।ਸ: ਛੀਨਾ ਨੇ ਜਾਰੀ ਆਪਣੇ ਪ੍ਰੈਸ ਬਿਆਨ ’ਚ ਕਿਹਾ ਕਿ ’84 ਦੇ ਕਤਲੇਆਮ ਦੌਰਾਨ ਬੇਕਸੂਰ ਸਿੱਖਾਂ ਨੂੰ ਦਿੱਲੀ ਦੀਆਂ ਸੜਕਾਂ ’ਤੇ ਜ਼ਿੰਦਾ ਸਾੜਿਆ ਗਿਆ, ਜਿਸ ਵਿੱਚ ਕਾਂਗਰਸ ਦੇ ਬਹੁਤ ਸਾਰੇ ਆਗੂ ਸ਼ਾਮਿਲ ਸਨ।2014 ਤੋਂ ਬਾਅਦ ਕੇਂਦਰ ’ਚ ਭਾਜਪਾ ਦੀ ਮੋਦੀ ਸਰਕਾਰ ਦੇ ਸੱਤਾ ’ਚ ਆਉਣ ਉਪਰੰਤ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ਼ ਸਜ਼ਾਵਾਂ ਦਾ ਸਿਲਸਿਲਾ ਸ਼ੁਰੂ ਹੋਇਆ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਜਣ ਕੁਮਾਰ, ਕਮਲ ਨਾਥ, ਐਚ.ਕੇ.ਐਲ ਭਗਤ ਅਤੇ ਜਗਦੀਸ਼ ਟਾਈਟਲਰ ਵਰਗਿਆਂ ਨੂੰ ਉੱਚ ਸਿੰਘਾਸਨਾਂ ’ਤੇ ਬਿਠਾ ਕੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਣਨ ਵਾਲੀ ਭੂਮਿਕਾ ਨਿਭਾਈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media