ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਨੌਵੀਂ-ਸੀ ਜਮਾਤ ਦੇ ਵਿਦਿਆਰਥੀ ਪ੍ਰਬਲ ਛਾਬੜਾ ਨੂੰ ਜੂਨੀਅਰ ਸਾਇੰਸ-2024 ਨੈਸ਼ਨਲ ਸਟੈਂਡਰਡ ਇਮਤਿਹਾਨ (NSE2J4) ਵਿੱਚ ਪੰਜਾਬ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ 935 ਉਮੀਦਵਾਰਾਂ ਵਿੱਚੋਂ ਸਿਖਰਲੇ 1% ਵਿੱਚ ਸਥਾਨ ਪ੍ਰਾਪਤ ਕਰਨ ਲਈ ਸਰਟੀਫਿਕੇਟ ਆਫ਼ ਮੈਰਿਟ ਨਾਲ ਸਨਮਾਨਿਤ ਕੀਤਾ ਗਿਆ ਹੈ ਜੋ ਕਿ ਇੰਡੀਅਨ ਐਸੋਸੀਏਸ਼ਨ ਆਫ਼ ਫਿਜ਼ਿਕਸ ਟੀਚਰ- (IATP) ਦੁਆਰਾ ਭਾਰਤ ਅਤੇ ਵਿਦੇਸ਼ਾਂ ਵਿੱਚ 1477 ਕੇਂਦਰਾਂ ਵਿੱਚ 24 ਨਵੰਬਰ ਅਤੇ 22 ਦਸੰਬਰ 2024 ਨੂੰ ਕਰਵਾਇਆ ਗਿਆ ਸੀ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਪ੍ਰਬਲ ਨੂੰ ਆਪਣਾ ਆਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਪ੍ਰਬਲ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …