ਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਦੇ ਸਾਰੇ ਐਸ.ਡੀ.ਐਮ ਨੂੰ ਹਦਾਇਤ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਨਾਲ ਮਿਲ ਕੇ ਆਪਣੀ ਆਪਣੀ ਸਬ ਡਿਵੀਜ਼ਨ ਵਿੱਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ।ਜਿਨ੍ਹਾਂ ਕਿਸਾਨਾਂ ਨੂੰ ਖੇਤੀ ਸੰਦਾਂ ਜਾਂ ਕਿਸੇ ਵੀ ਹੋਰ ਰੂਪ ਵਿੱਚ ਤੁਰੰਤ ਮਦਦ ਦੀ ਲੋੜ ਹੈ, ਉਹ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਐਸ.ਡੀ.ਐਮ ਆਪਣੀ ਸਬ ਡਿਵੀਜ਼ਨ ਵਿੱਚ ਮਾਲ ਅਤੇ ਖੇਤੀਬਾੜੀ ਅਧਿਕਾਰੀ ਦੀ ਸਾਂਝੀ ਟੀਮ ਬਣਾਉਣ, ਜੋ ਪ੍ਰਭਾਵਿਤ ਇਲਾਕਿਆਂ ਦਾ ਮੌਕੇ ‘ਤੇ ਜਾ ਕੇ ਦੌਰਾ ਕਰੇ।ਇਸ ਤੋਂ ਇਲਾਵਾ ਐਸ.ਡੀ.ਐਮ ਆਪ ਵੀ ਖੇਤਾਂ ਵਿੱਚ ਜਾਣ ਅਤੇ ਗੜੇਮਾਰੀ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਦੇਣ।
ਇਸੇ ਦੌਰਾਨ ਐਸ.ਡੀ.ਐਮ ਲੋਪੋਕੇ ਸ੍ਰੀਮਤੀ ਅਮਨਪ੍ਰੀਤ ਕੌਰ ਘੁੰਮਣ ਨੇ ਆਪਣੀ ਸਬ ਡਵੀਜ਼ਨ ਵਿੱਚ ਹੋਈ ਗੜੇਮਾਰੀ ਕਾਰਨ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮਿਲ ਕੇ ਨੁਕਸਾਨ ਦਾ ਜਾਇਜ਼ਾ ਵੀ ਲਿਆ।ਬਲਾਕ ਵੇਰਕਾ ਵਿੱਚ ਖੇਤੀ ਅਧਿਕਾਰੀ ਅਮਰਜੀਤ ਸਿੰਘ ਤੇ ਹਰਪ੍ਰੀਤ ਸਿੰਘ ਨੇ ਪਿੰਡ ਬੱਲ ਸੁਚੰਦਰ ਅਤੇ ਇਸ ਦੇ ਨਾਲ ਲੱਗਦੇ ਇਲਾਕੇ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …