ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਸੰਗਤਾਂ ਵਾਸਤੇ ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ 5 ਹਜ਼ਾਰ ਥਾਲੀਆਂ ਅਤੇ ਹੋਰ ਸਮਾਨ ਦੇ ਕੇ ਸ਼ਰਧਾ ਪ੍ਰਗਟਾਈ ਗਈ ਹੈ।ਇਹ ਸੇਵਾ ਅੰਮ੍ਰਿਤਸਰ ਨਿਵਾਸੀ ਲਵਪ੍ਰੀਤ ਸਿੰਘ ਤੇ ਗਗਨਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਕਰਵਾਈ ਗਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਰਾਮ ਸਿੰਘ, ਭਾਈ ਅਜੈਬ ਸਿੰਘ ਅਭਿਆਸੀ ਤੇ ਓ.ਐਸ.ਡੀ ਸਤਬੀਰ ਸਿੰਘ ਧਾਮੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸੇਵਕ ਪਰਿਵਾਰ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਇੰਚਾਰਜ਼ ਮੇਜਰ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ, ਸ਼ਾਮ ਸਿੰਘ, ਰਸ਼ਪਾਲ ਸਿੰਘ, ਬੀਬੀ ਗੁਰਵਿੰਦਰ ਕੌਰ, ਬੀਬੀ ਹਰਜਿੰਦਰ ਕੌਰ ਆਦਿ ਮੌਜ਼ੂਦ ਸਨ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …