ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ) – ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਿੱਖ ਵਪਾਰੀ ਨਾਲ ਭੀੜ ਵਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੇ ਸ਼ੋਅਰੂਮ ਨੂੰ ਪਹੁੰਚਾਏ
ਗਏ ਨੁਕਸਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ ਹੈ ਅਤੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਈ-ਮੇਲ ਪੱਤਰ ਵੀ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕਿਉਂਕਿ ਭੀੜ ਵਲੋਂ ਸਿੱਖ ਵਪਾਰੀ ਦੀ ਦਸਤਾਰ ਉਤਾਰੀ ਗਈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਗਈ।ਇਸ ਲਈ ਪੁਲਿਸ ਦੋਸ਼ੀਆਂ ਖ਼ਿਲਾਫ਼ ਦਰਜ਼ ਕੀਤੇ ਗਏ ਪਰਚੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਧਾਰਾਵਾਂ ਵੀ ਸ਼ਾਮਲ ਕਰੇ।
ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੀੜਤ ਸਿੱਖ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਸਿੱਖ ਸੰਸਥਾ ਉਸ ਦੇ ਨਾਲ ਖੜ੍ਹੀ ਹੈ।ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਸੂਬੇ ਦੀ ਪੁਲਿਸ ਨੂੰ ਆਦੇਸ਼ ਕਰਨ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਕੇ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ।ਉਨ੍ਹਾਂ ਸਰਕਾਰਾਂ ਨੂੰ ਸਮੁੱਚੇ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਆਖਿਆ।ਮੰਨਣ ਨੇ ਇਹ ਵੀ ਕਿਹਾ ਕਿ ਜਲਦ ਹੀ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪੀੜ੍ਹਤ ਸਿੱਖਾਂ ਅਤੇ ਉੱਤਰਾਖੰਡ ਸਰਕਾਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰੇਗਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media