Thursday, May 8, 2025
Breaking News

ਖਾਲਸਾ ਪਬਲਿਕ ਸਕੂਲ ਨੇ ਗਣਤੰਤਰ ਦਿਵਸ ਪਰੇਡ ’ਚ ਹਿੱਸਾ ਲੈਣ ਵਾਲੇ ਕੈਡਿਟ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਦਾ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ-2025 ’ਚ ਹਿੱਸਾ ਲੈਣ ਦੇ ਬਾਅਦ ਸੰਸਥਾ ’ਚ ਪੁੱਜਣ ’ਤੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰ: ਗਿੱਲ ਨੇ ਦੱਸਿਆ ਕਿ ਅੰਡਰ ਅਫਸਰ ਅਰਮਾਨਬੀਰ ਸਿੰਘ ਨੂੰ ਸਖ਼ਤ ਚੋਣ ਪ੍ਰਕਿਰਿਆ ’ਚੋਂ ਗੁਜਰਣ ਦੇ ਬਾਅਦ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਕੈਂਪ 2025 ਲਈ ਚੁਣਿਆ ਗਿਆ।ਉਨ੍ਹਾਂ ਕਿਹਾ ਕਿ ਦਿੱਲੀ ਜਾਣ ਤੋਂ ਪਹਿਲਾਂ ਅਰਮਾਨਬੀਰ ਸਿੰਘ 2 ਮਹੀਨੇ ਅੰਮ੍ਰਿਤਸਰ ਅਤੇ ਐਨ.ਸੀ.ਸੀ ਅਕੈਡਮੀ ਰੋਪੜ ਵਿਖੇ ਕਈ ਕੈਂਪਾਂ ’ਚੋਂ ਲੰਘਿਆ ਸੀ।ਉਨ੍ਹਾਂ ਕਿਹਾ ਕਿ ਆਖਰੀ ਪੜਾਅ ’ਚ ਸਖ਼ਤ ਮਿਹਨਤ ਨੇ ਉਸ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਐਨ.ਸੀ.ਸੀ ਆਰ.ਡੀ.ਸੀ ਕੰਟੀਜੈਂਟ-2025 ਦਾ ਹਿੱਸਾ ਬਣਾਇਆ ਗਿਆ।ਵਿਦਿਆਰਥੀ ਨੇ 26 ਜਨਵਰੀ 2025 ਨੂੰ ਕਾਰਤਵਯ ਮਾਰਗ ਪਰੇਡ ’ਚ ਹਿੱਸਾ ਲੈ ਕੇ ਸਕੂਲ ਦਾ ਨਾਮ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵਿਦਿਆਰਥੀ ਨੇ ਇਕ ਮਹੀਨੇ ਦੇ ਕੈਂਪ ’ਚ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਵੱਖ-ਵੱਖ ਪਤਵੰਤਿਆਂ ਨੂੰ ਮਿਲਣ ਦਾ ਮੌਕਾ ਮਿਲਿਆ।ਉਨ੍ਹਾਂ ਕਿਹਾ ਕਿ ਕੈਡਿਟ ਨੇ ਪ੍ਰਧਾਨ ਮੰਤਰੀ ਦੀ ਰੈਲੀ ਮਾਰਚ ਪਾਸਟ ’ਚ ਵੀ ਹਿੱਸਾ ਲਿਆ ਸੀ।
ਇਸ ਮੌਕੇ ਐਨ.ਸੀ.ਸੀ ਜੀ.ਪੀ ਹੈਡਕੁਆਰਟਰ ਅੰਮ੍ਰਿਤਸਰ ਗਰੁੱਪ ਕਮਾਂਡਰ ਬ੍ਰਿਗੇਡੀਅਰ ਕੇ.ਐਸ ਬਾਵਾ ਨੇ ਕੈਡਿਟ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ।ਉਨ੍ਹਾਂ ਨੇ ਏ.ਐਨ.ਓ ਗੀਤੂ ਨੂੰ ਸਫਲਤਾ ਲਈ ਵਧਾਈ ਦਿੱਤੀ।

Check Also

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …