Wednesday, August 19, 2026

ਗੁਰਵਿੰਦਰ ਸਿੰਘ ਜਲਾਣ ਦੀ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ

ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਿੱਚ ਲਗਭਗ 28 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਗੁਰਵਿੰਦਰ ਸਿੰਘ ਜਲਾਨ ਸਰਕਾਰੀ ਮਿਡਲ ਸਕੂਲ ਦੇ ਕਲਾਂ ਤੋਂ ਸੇਵਾ ਮੁਕਤ ਹੋਣ ਉਪਰੰਤ ਉਹਨਾਂ ਨੇ ਖੁਸ਼ੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਆ।ਸਮਾਗਮ ਵਿੱਚ ਵੱਖ-ਵੱਖ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਗੁਰਵਿੰਦਰ ਸਿੰਘ ਜਲਾਨ ਦੇ ਬੇਦਾਗ ਅਤੇ ਇਮਾਨਦਾਰੀ ਨਾਲ ਕੀਤੇ ਕਾਰਜ਼ਾਂ ਦੀ ਸ਼ਲ਼ਾਘਾ ਕੀਤੀ ਗਈ।ਅਮਰੀਕ ਸਿੰਘ ਹਥਨ ਵਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਸ਼਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਅਧਿਆਪਕ ਆਗੂ ਤੇਜਿੰਦਰ ਸਿੰਘ ਸੰਘਰੇੜੀ ਤੇ ਸੁਖਦੇਵ ਸਿੰਘ ਸੇਖੋਂ ਨੇ ਜਲਾਣ ਵੱਲੋਂ ਵਿਦਿਆਰਥੀ ਹਿਤੈਸ਼ੀ ਹੋ ਕੇ ਉਹਨਾਂ ਦੀ ਭਲਾਈ ਲਈ ਵੱਖ-ਵੱਖ ਸੰਸਥਾਵਾਂ ਤੋਂ ਸਹਿਯੋਗ ਲੈ ਕੇ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।ਕੇ.ਟੀ ਰੋਇਲ ਦੇ ਮੈਨੇਜਿੰਗ ਡਾਇਰੈਕਟਰ ਕੇਵਲ ਸਿੰਘ ਜਲਾਨ ਹੋਰਾਂ ਨੇ ਗੁਰਵਿੰਦਰ ਸਿੰਘ ਦੇ ਸਫਲ ਅਧਿਆਪਕ ਹੋਣ ਦੀ ਗੱਲ ਕੀਤੀ ਅਤੇ ਗੁਰਵਿੰਦਰ ਸਿੰਘ ਅਤੇ ਉਹਨਾਂ ਦੇ ਪਰਿਵਾਰ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਸਿਸ਼ਨ ਕੁਮਾਰ, ਪਰਮਿੰਦਰ ਕੁਮਾਰ ਲੌਂਗੋਵਾਲ, ਬਲਵਿੰਦਰ ਸਿੰਘ ਬੀਰ ਕਲਾਂ, ਵਰਿੰਦਰਜੀਤ ਸਿੰਘ ਬਜਾਜ, ਸਾਬਕਾ ਜਿਲ੍ਹਾ ਸਿੱਖਿਆ ਅਫਸਰ ਸ਼ੇਰ ਸਿੰਘ ਬਾਲੇਵਾਲ, ਸਾਬਕਾ ਡਿਪਟੀ ਡੀ.ਈ.ਓ ਜਗਜੀਤ ਇੰਦਰ ਸਿੰਘ, ਬਲਵੰਤ ਸਿੰਘ ਰਾਜੋਮਾਜਰਾ, ਜਤਿੰਦਰ ਸਿੰਘ ਵਿੱਕੀ, ਬੀਬਾ ਰਣਜੀਤ ਕੌਰ ਤੋਂ ਇਲਾਵਾ ਹੋਰ ਬਹੁਤ ਸਾਰੇ ਧਾਰਮਿਕ ਆਗੂ ਅਤੇ ਅਧਿਆਪਕ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …