ਸੰਗਰੂਰ, 3 ਮਾਰਚ (ਜਗਸੀਰ ਲੌਂਗੋਵਾਲ) – ਦਿੱਲੀ ਵਿਖੇ ਹੋਈਆਂ ਬੈਲਟ ਰੈਸਲਿੰਗ ਖੇਡਾਂ ਵਿੱਚ ਆਪਣੇ ਵਰਗ ‘ਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਸਕੂਲ ਪਰਤਣ ‘ਤੇ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਦੇ ਵਿਦਿਆਰਥੀ ਦਲਜੀਤ ਸਿੰਘ ਦਾ ਵਿਦਿਆਰਥੀ ਦੇ ਪਿੰਡ ਦੀ ਪੰਚਾਇਤ ਵੱਲੋਂ ਖਿਡਾਰੀ ਤੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਤੇ ਕੋਚ ਸ਼ਿਵ ਕੁਮਾਰ ਦਾ ਸਨਮਾਨ ਕੀਤਾ ਗਿਆ।ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਵਰਗ 14 ਦੇ ਮੁਕਾਬਲੇ ‘ਚ ਗੋਲਡ ਮੈਡਲ ਹਾਸਲ ਕੀਤਾ ਹੈ।ਸਕੂਲ ਵਿਦਿਆਰਥੀ ਪਹਿਲਾਂ ਵੀ ਪੜਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੰਤਰਰਾਸ਼ਟਰੀ ਪੱਧਰ ‘ਤੇ ਨਾਮਣਾ ਖੱਟ ਚੁੱਕੇ ਹਨ।ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀ ਦਲਜੀਤ ਸਿੰਘ ਦਾ ਖੀਵਾ ਕਲਾਂ ਦੀ ਪੰਚਾਇਤ ਵਲੋਂ ਸਰਪੰਚ ਰਾਜਵਿੰਦਰ ਸਿੰਘ ਰਾਜੀ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ ਤੇ ਸਕੂਲ ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੂੰ ਵਧਾਈ ਦਿੱਤੀ।
ਇਸ ਮੌਕੇ ਪੰਚਾਇਤ ਮੈਂਬਰ ਹਰਪਾਲ ਸਿੰਘ, ਰੇਸ਼ਮ ਸਿੰਘ, ਕਾਕਾ ਸਿੰਘ, ਭੋਲਾ ਨੰਬਰਦਾਰ, ਮਿੱਠੂ ਮੈਂਬਰ ਮਾਨਾ, ਡਾਕਟਰ ਮੇਜਰ ਸਿੰਘ, ਅਮਰੀਕ ਸਿੰਘ, ਰਾਜਵਿੰਦਰ ਸਿੰਘ, ਰਾਮੂ ਮਹੰਤ ਤੋਂ ਇਲਾਵਾ ਪਿੰਡ ਦੇ ਪਤਵੰਤੇ ਮੌਜ਼ੂਦ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …