Saturday, May 30, 2026

ਸਵ. ਧਰਮਿੰਦਰ ਅਰੋੜਾ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸੰਗਰੂਰ, 4 ਮਾਰਚ (ਜਗਸੀਰ ਲੌਂਗੋਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਤਾਏ ਦੇ ਬੇਟੇ ਸਵ. ਧਰਮਿੰਦਰ ਕੁਮਾਰ ਅਰੋੜਾ ਉਰਫ ਕਾਕਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਮੈਂਬਰ ਲੋਕ ਸਭਾ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਸਮੇਤ ਹੋਰ ਵਿਧਾਇਕਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਅਤੇ ਰਾਜਸੀ ਸ਼ਖਸ਼ੀਅਤਾਂ ਨੇ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਅਰੋੜਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਦੇ ਵੱਡੇ ਭਰਾ ਸਵ. ਧਰਮਿੰਦਰ ਅਰੋੜਾ ਸਾਫ ਸੁਥਰੀ ਸ਼ਖਸ਼ੀਅਤ ਦੇ ਮਾਲਕ ਅਤੇ ਨੇਕ ਦਿਲ ਇਨਸਾਨ ਸਨ ਅਤੇ ਹਮੇਸ਼ਾਂ ਹੀ ਹੋਰਾਂ ਦੀ ਭਲਾਈ ਲਈ ਸਰਗਰਮ ਰਹਿੰਦੇ ਸਨ।ਉਹਨਾਂ ਕਿਹਾ ਕਿ ਇਹ ਵਿਛੋੜਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।ਧਰਮਸ਼ਾਲਾ ਨਿਆਈ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਚੇਅਰਮੈਨ ਪੀ.ਆਰ.ਟੀ.ਸੀ ਰਣਜੋਧ ਸਿੰਘ ਹਡਾਣਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਮੇਅਰ ਨਗਰ ਨਿਗਮ ਪਟਿਆਲਾ ਕੁੰਦਨ ਗੋਗੀਆ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਮਾਰਕੀਟ ਕਮੇਟੀ ਸੋਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਅਰੋੜਾ ਵੰਸ਼ ਸਭਾ ਮਾਲਵਾ ਜੋਨ ਦੇ ਪ੍ਰਧਾਨ ਸੰਤ ਲਾਲ ਨਾਗਪਾਲ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਕੌਂਸਲਰਾਂ, ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …