ਭੀਖੀ, 4 ਮਾਰਚ (ਕਮਲ ਜ਼ਿੰਦਲ) – ਬੀਤੇ ਦਿਨੀਂ ‘ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਭੀਖੀ ‘ਚ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਵਿੱਚ
ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਛੋਟੇ ਬੱਚਿਆਂ ਵਲੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ।ਐਥਲੈਟਿਕ ਮੀਟ ਦੇ ਪਹਿਲੇ ਦਿਨ ਦਾ ਉਦਘਾਟਨ ਮਾਰਕੀਟ ਕਮੇਟੀ ਭੀਖੀ ਦੇ ਨਵੇਂ ਬਣੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ ਅਤੇ ਅਡੀਸ਼ਨਲ ਐਸ.ਐਚ.ਓ ਗੁਰਿੰਦਰ ਸਿੰਘ ਵਲੋਂ ਕੀਤਾ ਗਿਆ।ਐਥਲੈਟਿਕ ਮੀਟ ਦੇ ਦੂਸਰੇ ਦਿਨ ਵੱਡੇ ਵਿਦਿਆਰਥੀਆਂ ਵੱੋਂ ਸ਼ਾਨਦਾਰ ਖੇਡਾਂ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਦੂਸਰੇ ਦਿਨ ਦਾ ਉਦਘਾਟਨ ਐਸ.ਡੀ.ਐਮ ਮਾਨਸਾ ਕਾਲਾ ਰਾਮ ਕਾਂਸਲ ਵੱਲੋਂ ਕੀਤਾ ਗਿਆ।
ਦੋਵੇਂ ਦਿਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਵੰਨਗੀਆਂ ਜਿਵੇਂ 100 ਮੀਟਰ ਦੌੜ, 200 ਮੀਟਰ ਦੌੜ, 800 ਮੀਟਰ ਦੌੜ, ਰੱਸਾ ਕਸੀ, ਗੋਲਾ ਸਿੱਟਣ, ਹਾਈ ਜੰਪ, ਲੋਂਗ ਜੰਪ ਅਤੇ ਬਹੁਤ ਹੀ ਸ਼ਾਨਦਾਰ ਸਕੇਟਿੰਗ ਮੁਕਾਬਲੇ ਇਹਨਾਂ ਦੋ ਦਿਨਾਂ ਦੇ ਵਿੱਚ ਕਰਵਾਏ ਗਏ।ਸਕੂਲ ਮੈਨੇਜਮੈਂਟ ਵਲੋਂ ਦੋਵੇਂ ਦਿਨ ਆਏ ਹੋਏ ਮੁੱਖ ਮਹਿਮਾਨਾਂ ਦਾ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਸਮੇਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸੁਰੇਸ਼ ਸਿੰਗਲਾ ਸਕੂਲ ਮੈਨੇਜਿੰਗ ਡਾਇਰੈਕਟਰ ਰਾਜੇਸ਼ ਕਾਂਸਲ, ਸਕੂਲ ਪ੍ਰਿੰਸੀਪਲ ਮੈਡਮ ਦਿਲਪ੍ਰੀਤ ਖੁਰਾਨਾ ਦੋਵੇਂ ਦਿਨ ਹਾਜ਼ਰ ਰਹੇ ਅਤੇ ਅਥਲੈਟਿਕ ਮੀਟ ਵਿੱਚ ਭਾਗ ਲੈਣ ਵਾਲੇ ਹਰੇਕ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media