Wednesday, March 4, 2026

ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈਕ ਵੰਡੇ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਸਹਾਇਤਾ ਲਈ ਸਕਾਲਰਸ਼ਿਪ ਚੈਕ ਵੰਡੇ ਗਏ। ਅਕਾਲ ਗਰੁੱਪ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਡਮ ਇੰਦਰਜੀਤ ਗਿੱਲ ਵਲੋਂ 60 ਦੇ ਕਰੀਬ ਲੋੜਵੰਦ ਵਿਦਿਆਰਥੀਆਂ ਨੂੰ 468500/- ਰੁਪਏ ਦੇ ਚੈਕ ਤਕਸੀਮ ਕੀਤੇ ਗਏ।ਸਮਾਰੋਹ ਦੌਰਾਨ ਪ੍ਰੋਫੈਸਰ ਅਮਨਦੀਪ ਕੌਰ ਬਾਠ ਵੱਲੋਂ ਸਟੇਜ਼ ਸੰਚਾਲਨ ਦੌਰਾਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐਸ.ਪੀ ਸਿੰਘ ਉਬਰਾਏ ਦਾ ਅਕਾਲ ਕਾਲਜ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਉਹਨਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਲਈ ਸ਼ਲਾਘਾ ਕੀਤੀ।ਮੈਡਮ ਇੰਦਰਜੀਤ ਗਿੱਲ ਨੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ।ਉਹਨਾਂ ਕਿਹਾ ਕਿ ਜਿੰਨਾਂ ਵਿਦਿਆਰਥੀਆਂ ਦੇ ਨੰਬਰ 70 ਪ੍ਰਤੀਸ਼ਤ ਤੋਂ ਜਿਆਦਾ ਹਨ ਅਤੇ ਉਹ ਲੋੜਵੰਦ ਹਨ ਜਾਂ ਜਿਨ੍ਹਾਂ ਵਿਦਿਆਰਥੀਆਂ ਦੇ ਮਾਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਕਮਾਈ ਦਾ ਸਾਧਨ ਨਹੀਂ ਹੈ, ਉਹ ਇਸ ਸਕਾਲਰਸ਼ਿ ਸਕੀਮ ਦਾ ਲਾਭ ਲੈ ਸਕਦੇ ਹਨ।ਇਸ ਸਮੇਂ ਅਕਾਲ ਗਰੁੱਪ ਦੇ ਪ੍ਰਿੰਸੀਪਲਾਂ ਡਾਕਟਰ ਅਮਨਦੀਪ ਕੌਰ ਅਤੇ ਡਾਕਟਰ ਗੀਤਾ ਠਾਕੁਰ ਵਲੋਂ ਮੈਡਮ ਇੰਦਰਜੀਤ ਗਿੱਲ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਡਾਕਟਰ ਇੰਦਰਜੀਤ ਕੌਰ, ਗੁਰਜੋਤ ਕੌਰ, ਗੁਰਤੇਜ ਸਿੰਘ, ਪੂਜਾ ਰਾਣੀ, ਰਮਨਦੀਪ ਕੌਰ, ਮੈਡਮ ਅੰਸੁਲਾ ਅਤੇ ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀ ਮੌਜ਼ੂਦ ਸਨ।

 

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …