ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ
ਬਾਰਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ।ਵਿਦਿਆਰਥਣਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਮਾਡਲਿੰਗ ਦੇ ਮੁਕਾਬਲੇ ’ਚ ਹਿੱਸਾ ਲਿਆ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਸਖਤ ਮਿਹਨਤ ਕਰਨ ਅਤੇ ਉਚ ਮੁਕਾਮ ਹਾਸਲ ਕਰਕੇ ਸਕੂਲ ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਆਪਣੇ ਜੀਵਨ ’ਚ ਨਿਮਰਤਾ, ਹਲੀਮੀ, ਸਮੇਂ ਦੀ ਪਾਬੰਦੀ, ਅਨੁਸ਼ਾਸਨ ਜਿਹੇ ਨੈਤਿਕ ਮੁੱਲਾਂ ਨਂੰ ਅਪਣਾ ਕੇ ਸਮਾਜ ’ਚ ਚੰਗੀ ਸ਼ਖਸ਼ੀਅਤ ਦਾ ਸਬੂਤ ਦੇਣ। ਪ੍ਰਿੰ. ਨਾਗਪਾਲ ਨੇ ਕਿਹਾ ਕਿ ਸਮਾਗਮ ਦੌਰਾਨ ਵਿਦਆਰਥਣਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਤੇ ਸੂਫੀ ਗਾਇਕੀ ਦੀ ਪੇਸ਼ਕਾਰੀ ਕੀਤੀ ਗਈ।ਇਸ ਸਮੇਂ ਕਰਵਾਏ ਗਏ ਮਾਡਲਿੰਗ ਮੁਕਾਬਲੇ ਵਿੱਚ ਮੁਕਾਬਲੇ ’ਚ 12ਵੀਂ ਕਲਾਸ-ਏ ਦੀ ਵਿਦਿਆਰਥਣ ਹਰਨੂਰ ਕੌਰ ‘ਮਿਸ ਬਿਊਟੀਫੁਲ ਸਮਾਈਲ’, ਕਲਾਸ-ਸੀ ਦੀ ਮਨਮੀਤ ਕੌਰ ‘ਯੂਨੀਕ ਅਟਾਇਰ’, ਕਲਾਸ-ਸੀ ਦੀ ਸੇਜ਼ਲ ‘ਮਿਸ ਲੋਂਗ ਹੇਅਰ’, ਕਲਾਸ-ਦੀ ਮੁਸਕਾਨ ‘ਮਿਸ ਕੌਨਫੀਡੈਂਟ’ ਤੇ 12ਵੀਂ ਦੀ ਸ਼ੀਤਲ ਵਰਮਾ ‘ਮਿਸ ਫੇਅਰਵੈਲ’ ਚੁਣੀ ਗਈ। ਪ੍ਰਿੰ: ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media