Sunday, June 1, 2025
Breaking News

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

ਸੰਗਰੂਰ, 6 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ।ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਮਿਉਂਸਪਲ ਕੌਂਸਲਰ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜ਼ਟ ਤੋਂ ਛੁਟਕਾਰਾ ਦਿਵਾਉਣਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ, ਬੀ.ਸੀ/ਓ.ਬੀ.ਸੀ) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁੱਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ ਨੂੰ ਆਨਲਾਈਨ ਭੇਜੀਆਂ ਜਾਣਗੀਆਂ।ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ।ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ ਨੂੰ ਆਨਲਾਈਨ ਅਰਜ਼ੀਆਂ ਭੇਜਣਗੇ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …