Tuesday, September 22, 2026

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ- ਰਘੂਜੀਤ ਸਿੰਘ ਵਿਰਕ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਜਥੇਦਾਰ ਨਿਯੁੱਕਤ

ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸ਼ਾਮਲ ਹੋਏ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ 28 ਮਾਰਚ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਮੁੜ ਪੈਂਡਿੰਗ ਕਰਨ ਦੇ ਨਾਲ-ਨਾਲ ਕਈ ਹੋਰ ਪੰਥਕ ਮਸਲਿਆਂ ਉੱਤੇ ਵੀ ਫ਼ੈਸਲੇ ਲਏ ਗਏ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਆਦਿ ਦਾ ਸਾਲ 2025-26 ਦਾ ਬਜ਼ਟ ਪੇਸ਼ ਕੀਤਾ ਜਾਵੇਗਾ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁੱਕਤ ਕੀਤਾ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …