ਅੰਮ੍ਰਿਤਸਰ, 7 ਮਾਰਚ (ਜਗਦੀਪ ਸਿੰਘ) – ਭਾਰਤ ਦੇ ਐਸ.ਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਕਿਸ਼ੋਰ ਮਕਵਾਨਾ ਨੂੰ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਧਾਰਮਿਕ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵੱਖ-ਵੱਖ ਧਰਮਾਂ ਦੇ ਲੋਕ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੇ ਹਨ।ਇਸੇ ਤਹਿਤ ਹੀ ਅੱਜ ਭਾਰਤ ਦੇ ਐਸ.ਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਵੀ ਨਤਮਸਤਕ ਹੋਣ ਪੁੱਜੇ ਹਨ।ਇਸੇ ਦੌਰਾਨ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …