Wednesday, August 6, 2025
Breaking News

ਡਿਪਟੀ ਕਮਿਸ਼ਨਰ ਨੇ ਨੈਸ਼ਨਲ ਅਵਾਰਡ ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਵਿਸ਼ੇਸ਼ ਤੌਰ ਤੇ ਵਿਪਰੋ ਅਰਥੀਅਨ ਨੈਸ਼ਨਲ ਅਵਾਰਡ ਜੇਤੂ ਟੀਮ ਨਾਲ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਦੇ ਨਾਲ ਨਾਲ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਅੰਮ੍ਰਿਤਸਰ ਦੀਆਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਚਾਂਦਨੀ, ਸੋਨਾਕਸ਼ੀ, ਪ੍ਰਭਜੋਤ ਕੌਰ, ਅਨਮੋਲਦੀਪ ਕੌਰ ਅਤੇ ਦੀਪਿਕਾ ਨੇ ਗਾਈਡ ਅਧਿਆਪਕ ਕੁਲਵਿੰਦਰ ਕੌਰ ਦੀ ਅਗਵਾਈ ਵਿੱਚ ਵੇਸਟ ਮੈਨੇਜਮੈਂਟ ਤੇ ਤਿਆਰ ਕੀਤੇ ਪ੍ਰੋਜੈਕਟ, ਜੋ ਕਿ 21 ਅਤੇ 22 ਫਰਵਰੀ ਨੂੰ ਬੰਗਲੌਰ ਵਿੱਚ ਅਜ਼ੀਮ ਪ੍ਰੇਮ ਜੀ ਯੂਨੀਵਰਸਿਟੀ ਵਿਖੇ ਵਿਪਰੋ ਅਰਥੀਅਨ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਨੈਸ਼ਨਲ ਅਵਾਰਡ ਜਿੱਤਿਆ ਹੈ। ਇਸ ਵਿੱਚ ਬੱਚਿਆਂ ਨੂੰ ਮੁਫ਼ਤ ਹਵਾਈ ਜਹਾਜ ਦੇ ਸਫ਼ਰ ਨਾਲ ਬੰਗਲੌਰ ਬੁਲਾਇਆ ਗਿਆ ਸੀ ਅਤੇ ਸਕੂਲ ਨੂੰ 50 ਹਜ਼ਾਰ ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ ਸੀ।ਡਿਪਟੀ ਕਮਿਸ਼ਨਰ ਵਲੋਂ ਬੱਚਿਆਂ ਵਲੋਂ ਤਿਆਰ ਕੀਤੇ ਗਏ ਪ੍ਰੋਜੈਕਟ ਦੀ ਸਰਾਹਨਾ ਕੀਤੀ ਗਈ ਅਤੇ ਗਾਈਡ ਅਧਿਆਪਕਾ ਮੈਡਮ ਪਲਵਿੰਦਰ ਕੌਰ ਅਤੇ ਸਕੂਲ ਦੀ ਪਿ੍ਰੰਸੀਪਲ ਮੈਡਮ ਰਿੰਪੀ ਅਰੋੜਾ ਨੂੰ ਵਧਾਈ ਦਿੱਤੀ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਭਗਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …