ਸੰਗਰੂਰ, 8 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇਸਟੀਚਿਊਸ਼ਨਜ਼ ਮਹਿਲਾਂ ਵਿਖੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਕੌਰ ਸਿੰਘ ਦੁੱਲਟ ਦੀ ਅਗਵਾਈ ‘ਚ ਚੱਲ ਰਹੀ ਸੰਸਥਾ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕਿਟ ਕਮੇਟੀ ਦਿੜ੍ਹਬਾ ਨੇ ਸ਼ਿਰਕਤ ਕੀਤੀ।ਮੁੱਖ ਮਹਿਮਾਨ ਵੱਲੋਂ ਔਰਤ ਦਿਵਸ ਨੂੰ ਸਮਰਪਿਤ ਪ੍ਰੇਰਣਾਦਾਇਕ ਭਾਸ਼ਣ ਦਿੰਦਿਆਂ ਇਤਿਹਾਸ ਅਤੇ ਵਰਤਮਾਨ ਵਿੱਚੋਂ ਉੱਘੀਆਂ ਔਰਤਾਂ ਦੀਆਂ ਉਦਾਹਰਣਾਂ ਦੇ ਕੇ ਸਭ ਨੂੰ ਔਰਤ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੱਤਾ।ਕਾਲਜ ਦੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਨੇ ਵੀ ਔਰਤ ਸਬੰਧੀ ਸਕਾਰਾਤਮਿਕ ਸੋਚ ਨੂੰ ਜ਼ਾਹਿਰ ਕਰਦਿਆਂ, ਉਹਨਾਂ ਦੀ ਸਮਾਜ ਵਿੱਚ ਭਾਗੀਦਾਰੀ, ਅਧਿਕਾਰਾਂ ਪ੍ਰਤੀ ਜਾਗਰੂਕਤਾ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਵਿਦਿਆਰਥੀਆਂ ਵੱਲੋਂ ਔਰਤ ਦੇ ਅਧਿਕਾਰਾਂ, ਸਮਾਨਤਾ ਅਤੇ ਮਹੱਤਤਾ ਸਬੰਧੀ ਕਵਿਤਾਵਾਂ, ਗੀਤ ਅਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ।ਅਖੀਰ ‘ਚ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਸਮੂਹ ਸਟਾਫ਼ ਵਲੋਂ ਮੁੱਖ ਮਹਿਮਾਨ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ …